Homeਪੰਜਾਬਗੁਰਦਾਸਪੁਰ ਪੁਲਿਸ ਨੇ 7 ਪਿਸਤੌਲ ਤੇ 8 ਮੈਗਜ਼ੀਨ ਬਰਾਮਦ ਕਰਕੇ 4 ਨੌਜਵਾਨਾਂ...

ਗੁਰਦਾਸਪੁਰ ਪੁਲਿਸ ਨੇ 7 ਪਿਸਤੌਲ ਤੇ 8 ਮੈਗਜ਼ੀਨ ਬਰਾਮਦ ਕਰਕੇ 4 ਨੌਜਵਾਨਾਂ ਨੂੰ ਕੀਤਾ ਕਾਬੂ

ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 7 ਪਿਸਤੌਲ ਅਤੇ 8 ਮੈਗਜ਼ੀਨ ਬਰਾਮਦ ਕਰਕੇ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ।

ਗੁਰਦਾਸਪੁਰ ਪਹੁੰਚੇ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਜਾਰੀ ਪ੍ਰੈਸ ਨੋਟ ਅਨੁਸਾਰ ਕਲਾਨੌਰ ਪੁਲਿਸ ਅਤੇ ਵਿਸ਼ੇਸ਼ ਟੀਮ ਨੇ ਟੀ-ਪੁਆਇੰਟ ਰੁੜਿਆਣਾ ਮੋੜ ਕਲਾਨੌਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਥੋਂ ਇਕ ਸਵਿਫਟ ਕਾਰ ਨੰਬਰ ਯੂ.ਕੇ.-16-ਸੀ-0040 ਲੰਘੀ। ਕਾਰ ਚਾਲਕ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਤੇਜ਼ ਕਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਬੈਰੀਕੇਡਿੰਗ ਦੀ ਮਦਦ ਨਾਲ ਕਾਰ ਨੂੰ ਰੋਕ ਲਿਆ। ਕਾਰ ਵਿੱਚ ਚਾਰ ਨੌਜਵਾਨ ਸਵਾਰ ਸਨ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਕਾਰ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਾਰ ਵਿੱਚ ਰੱਖੇ ਬੈਗ ਵਿੱਚੋਂ 7 ਪਿਸਤੌਲ ਅਤੇ 8 ਮੈਗਜ਼ੀਨ ਬਰਾਮਦ ਹੋਏ। ਇਸ ਸਬੰਧੀ ਥਾਣਾ ਕਲਾਨੌਰ ਵਿਖੇ 1 ਅਕਤੂਬਰ 2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਨੰਬਰ 130 ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਰਾਮਦ ਕੀਤੇ ਗਏ ਹਥਿਆਰ ਕਿੱਥੋਂ ਲਿਆਂਦੇ ਗਏ ਅਤੇ ਕਿਸ ਮਕਸਦ ਲਈ ਵਰਤੇ ਜਾਣੇ ਸਨ, ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਦੱਤਾ ਫਾਰਮ, ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ (26), ਲਖਵੀਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਹਲਦਵਾਨੀ, ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ (25), ਦੀਪ ਸਿੰਘ ਪੁੱਤਰ ਜਨਿੰਦਰਪਾਲ ਸਿੰਘ ਵਾਸੀ ਗੋਰਸੀਆਂ, ਉੱਤਰਾਖੰਡ ਵਜੋਂ ਹੋਈ ਹੈ। ਖੇੜਾ, ਸਿਤਾਰਗੰਜ, ਊਧਮ ਸਿੰਘ ਨਗਰ, ਉੱਤਰਾਖੰਡ (25) ਅਤੇ ਹਰਜਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਊਧਮ ਸਿੰਘ ਨਗਰ ਉੱਤਰਾਖੰਡ (25) ਲੱਖਣ ਕਲਾਂ, ਕਲਾਨੌਰ (23) ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਗੁਰਦਾਸਪੁਰ ਪੁਲਿਸ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਾ ਤਸਕਰਾਂ ਦੇ ਨੈੱਟਵਰਕ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਪੁਲਿਸ ਨੇ ਸ਼ਲਾਘਾਯੋਗ ਕਾਰਵਾਈ ਕਰਦਿਆਂ ਵਪਾਰਕ ਹੈਰੋਇਨ ਦੇ 8 ਕੇਸ ਦਰਜ ਕਰਕੇ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮਾਮਲਿਆਂ ਵਿੱਚ ਕਰੀਬ 8.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇਨ੍ਹਾਂ ਕਾਰਵਾਈਆਂ ਦੌਰਾਨ 18 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments