Home ਪੰਜਾਬ ਪਟਿਆਲਾ ’ਚ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਕੌਮੀ ਝੰਡਾ

ਪਟਿਆਲਾ ’ਚ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਕੌਮੀ ਝੰਡਾ

0

ਪਟਿਆਲਾ : ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕਰਦਿਆਂ ਤਿਰੰਗੇ ਨੂੰ ਸਲਾਮੀ ਦਿੱਤੀ।

ਸਮਾਗਮ ਵਿੱਚ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ, ਮਹਿਲਾ ਪੁਲਿਸ ਵਿੰਗ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਆਰਮੀ ਤੇ ਏਅਰ ਵਿੰਗ ਸਮੇਤ ਵੱਖ-ਵੱਖ ਟੁਕੜੀਆਂ ਨੇ ਪਰੇਡ ਵਿੱਚ ਹਿੱਸਾ ਲਿਆ। ਪੰਜਾਬ ਪੁਲਿਸ ਦੀ ਆਈ.ਆਰ.ਬੀ. ਪਾਈਪ ਬੈਂਡ ਟੁਕੜੀ ਵੱਲੋਂ ਵੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਗਤਕੇ ਦੇ ਜੌਹਰ ਵੀ ਦਿਖਾਏ ਗਏ। ਆਜ਼ਾਦੀ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਬਲ ਤਾਇਨਾਤ ਕੀਤਾ ਗਿਆ ।

NO COMMENTS

LEAVE A REPLY

Please enter your comment!
Please enter your name here

Exit mobile version