Homeਪੰਜਾਬਮੋਹਾਲੀ ’ਚ ਜਿਮ ਮਾਲਕ ’ਤੇ ਚੱਲਿਆ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ

ਮੋਹਾਲੀ ’ਚ ਜਿਮ ਮਾਲਕ ’ਤੇ ਚੱਲਿਆ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ : ਮੋਹਾਲੀ ਵਿੱਚ ਜਿਮ ਮਾਲਕ ਉੱਤੇ ਗੋਲੀ ਚਲਾਉਣ ਤੋਂ ਬਾਅਦ ਦੋਸ਼ੀਆਂ ਨੇ ਚੰਡੀਗੜ੍ਹ ਦੇ ਪਿੰਡ ਕਜਹੇੜੀ ਸਥਿਤ ਹੋਟਲ ਦਿਲਜੋਤ ਰੈਜ਼ੀਡੈਂਸੀ ਦੇ ਬਾਹਰ ਜੰਮ ਕੇ ਫਾਇਰਿੰਗ ਕਰਕੇ ਦਹਿਸ਼ਤ ਫੈਲਾ ਦਿੱਤੀ। ਹਮਲਾਵਰਾਂ ਨੇ ਕਰੀਬ ਪੰਜ ਰਾਊਂਡ ਫਾਇਰਿੰਗ ਕੀਤੀ। ਗੋਲੀਬਾਰੀ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ, ਪਰ ਹੋਟਲ ਦੇ ਸ਼ੀਸ਼ੇ ਟੁੱਟ ਕੇ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ।

ਸੂਤਰਾਂ ਮੁਤਾਬਕ, ਇਸ ਵਾਰਦਾਤ ਨੂੰ ਰੰਗਦਾਰੀ ਵਸੂਲੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਮ ਮਾਲਕ ਨੂੰ ਲੱਤ ਵਿੱਚ ਗੋਲੀ ਮਾਰਨ ਤੋਂ ਬਾਅਦ ਹਮਲਾਵਰ ਸਿੱਧੇ ਹੋਟਲ ਦੇ ਬਾਹਰ ਪਹੁੰਚੇ ਅਤੇ ਤਾਬੜਤੋੜ ਫਾਇਰਿੰਗ ਕੀਤੀ। ਇਸ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸੈਕਟਰ 36 ਥਾਣਾ, ਕ੍ਰਾਈਮ ਬ੍ਰਾਂਚ ਅਤੇ ਆਪ੍ਰੇਸ਼ਨ ਸੈੱਲ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਹੋਟਲ ਦੇ ਕੰਪਲੈਕਸ ਦਾ ਮੁਆਇਨਾ ਕੀਤਾ। ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਹਰ ਕੋਣੇ ਤੋਂ ਕੀਤੀ ਜਾ ਰਹੀ ਹੈ ਅਤੇ ਆਰੋਪੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments