Homeਪੰਜਾਬਹਾਜੀਪੁਰ ਪੁਲਿਸ ਨੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਅਣਪਛਾਤੇ...

ਹਾਜੀਪੁਰ ਪੁਲਿਸ ਨੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਕੀਤਾ ਦਰਜ

ਹਾਜੀਪੁਰ: ਹਾਜੀਪੁਰ ਪੁਲਿਸ ਨੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਹਾਜੀਪੁਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਗੁਰਵਿੰਦਜੀਤ ਸਿੰਘ ਪੁਲਿਸ ਪਾਰਟੀ ਨਾਲ ਇਲਾਕੇ ‘ਚ ਗਸ਼ਤ ਅਤੇ ਚੈਕਿੰਗ ਲਈ ਪਿੰਡ ਭਵਾਨਲ ਅਤੇ ਬੁਢਲਾਡਾ ਵੱਲ ਜਾ ਰਹੇ ਸਨ। ਇਸ ਦੌਰਾਨ ਵਿਸ਼ੇਸ਼ ਮੁਖਬਰ ਨੇ ਇਤਲਾਹ ਦਿੱਤੀ ਕਿ ਇੱਕ ਵਿਅਕਤੀ ਪਿੰਡ ਭਾਵਨਾਲ ਨਹਿਰ ਨੇੜੇ ਝਾੜੀਆਂ ਵਿੱਚ ਨਜਾਇਜ਼ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।

ਸੂਚਨਾ ਦੇ ਆਧਾਰ ‘ਤੇ ਏ.ਐੱਸ.ਆਈ. ਗੁਰਵਿੰਦਜੀਤ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਸਮੇਤ ਉਕਤ ਥਾਂ ‘ਤੇ ਛਾਪਾ ਮਾਰਿਆ। ਮੌਕੇ ‘ਤੇ ਝਾੜੀਆਂ ‘ਚੋਂ ਇਕ ਪਲਾਸਟਿਕ ਦੀ ਕੇਨ ਬਰਾਮਦ ਹੋਈ, ਜਿਸ ‘ਚ ਜਾਂਚ ਕਰਨ ‘ਤੇ 9 ਹਜ਼ਾਰ ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਦੀ ਆਸਪਾਸ ਦੇ ਇਲਾਕੇ ਵਿੱਚ ਕਾਫੀ ਭਾਲ ਕੀਤੀ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਹਾਜੀਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments