Home ਪੰਜਾਬ ਭਲਕੇ ਜਲੰਧਰ ‘ਚ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਗਿਆ ਐਲਾਨ

ਭਲਕੇ ਜਲੰਧਰ ‘ਚ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਗਿਆ ਐਲਾਨ

0

ਜਲੰਧਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ (ਜਨਮ ਦਿਹਾੜੇ) ਦੇ ਮੌਕੇ ‘ਤੇ ਭਲਕੇ, ਸ਼ਨੀਵਾਰ 24 ਅਕਤੂਬਰ ਨੂੰ ਜਲੰਧਰ ਵਿੱਚ ਇੱਕ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸ਼ੋਭਾ ਯਾਤਰਾ ਦੇ ਮੱਦੇਨਜ਼ਰ, ਸ਼ਨੀਵਾਰ 24 ਅਕਤੂਬਰ ਨੂੰ ਜਲੰਧਰ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਜ਼ਿਲ੍ਹੇ ਭਰ ਦੇ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਹੁਕਮ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਵਿੱਚ 24 ਅਕਤੂਬਰ ਨੂੰ ਦੁਪਹਿਰ 12:00 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਰਹੇਗੀ। ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸ਼ੁਭ ਮੌਕੇ ‘ਤੇ ਜਲੰਧਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਫ਼ੈਸਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਆਮ ਜਨਤਾ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version