Homeਪੰਜਾਬਅੰਮ੍ਰਿਤਸਰ ਬੰਬ ਧਮਾਕਿਆਂ ਦੇ ਮੁਲਜ਼ਮ ਹੈਪੀ ਪਾਸੀਆ ਦੀ ਮਾਂ ਗ੍ਰਿਫ਼ਤਾਰ

ਅੰਮ੍ਰਿਤਸਰ ਬੰਬ ਧਮਾਕਿਆਂ ਦੇ ਮੁਲਜ਼ਮ ਹੈਪੀ ਪਾਸੀਆ ਦੀ ਮਾਂ ਗ੍ਰਿਫ਼ਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਬੰਬ ਧਮਾਕਿਆਂ ਨਾਲ ਜੁੜੇ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਵਿਦੇਸ਼ ਵਿੱਚ ਮੌਜੂਦ ਦੱਸੇ ਜਾ ਰਹੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਪਰਿਵਾਰ ਖ਼ਿਲਾਫ਼ ਵੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਰਾਮਦਾਸ ਥਾਣੇ ਦੀ ਪੁਲਿਸ ਨੇ ਹੈਪੀ ਪਾਸੀਆ ਦੀ ਮਾਂ ਭੁਪਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਉਸ ਦੀ ਭੈਣ ਕਿਰਨਦੀਪ ਕੌਰ ਦੀ ਭਾਲ ਵਿੱਚ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਰਨਦੀਪ ਕੌਰ ਦੀ ਆਖਰੀ ਲੋਕੇਸ਼ਨ ਹਿਮਾਚਲ ਪ੍ਰਦੇਸ਼ ਦੇ ਨੇੜੇ ਮਿਲੀ ਹੈ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਉਹ ਪੁਲਿਸ ਕਾਰਵਾਈ ਤੋਂ ਬਚਣ ਲਈ ਪੰਜਾਬ ਤੋਂ ਬਾਹਰ ਚਲੀ ਗਈ ਹੋ ਸਕਦੀ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਖ-ਵੱਖ ਥਾਵਾਂ ’ਤੇ ਭੇਜੀਆਂ ਗਈਆਂ ਹਨ।

ਇਸ ਮਾਮਲੇ ਦੀ ਪਿੱਠਭੂਮੀ ਵਿੱਚ ਹਾਲ ਹੀ ਵਿੱਚ ਵਾਪਰੀ ਇੱਕ ਘਟਨਾ ਵੀ ਸਾਹਮਣੇ ਆਈ ਹੈ। ਪੁਲਿਸ ਜਾਂਚ ਅਨੁਸਾਰ ਮੰਗਲਵਾਰ ਰਾਤ ਜੱਟਾ ਪਿੰਡ ਦੇ ਦਲਜੀਤ ਸਿੰਘ ਨੇ ਹੈਪੀ ਪਾਸੀਆ ਦੇ ਘਰ ਦੇ ਬਾਹਰ ਕਥਿਤ ਤੌਰ ’ਤੇ ਹਵਾਈ ਫਾਇਰ ਕੀਤੇ ਅਤੇ ਧਮਕੀਆਂ ਦਿੱਤੀਆਂ। ਇਸ ਦੌਰਾਨ ਦਲਜੀਤ ਸਿੰਘ ਦਾ ਭੁਪਿੰਦਰ ਕੌਰ ਅਤੇ ਕਿਰਨਦੀਪ ਕੌਰ ਨਾਲ ਝਗੜਾ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਪੁਲਿਸ ਨੇ ਦਲਜੀਤ ਸਿੰਘ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ।

ਜਾਂਚ ਮੁਤਾਬਕ ਦੋਵਾਂ ਔਰਤਾਂ ਨੇ ਵਿਦੇਸ਼ ਵਿੱਚ ਮੌਜੂਦ ਹੈਪੀ ਪਾਸੀਆ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਪੁਲਿਸ ਦਾ ਦਾਅਵਾ ਹੈ ਕਿ ਇਸ ਤੋਂ ਬਾਅਦ ਕਥਿਤ ਤੌਰ ’ਤੇ ਹੈਪੀ ਪਾਸੀਆ ਨੇ ਆਪਣੇ ਸਾਥੀਆਂ ਨੂੰ ਦਲਜੀਤ ਸਿੰਘ ਦੇ ਘਰ ’ਤੇ ਦੋ ਹੱਥਗੋਲੇ ਸੁੱਟਣ ਲਈ ਭੇਜਿਆ। ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments