Home ਯੂਪੀ ਖ਼ਬਰਾਂ ਗਾਜ਼ੀਆਬਾਦ ਦੇ ਹਰੀਸ਼ ਰਾਣਾ ਦਾ ਏਮਜ਼ ’ਚ ਹੋਇਆ ਦੇਹਾਂਤ

ਗਾਜ਼ੀਆਬਾਦ ਦੇ ਹਰੀਸ਼ ਰਾਣਾ ਦਾ ਏਮਜ਼ ’ਚ ਹੋਇਆ ਦੇਹਾਂਤ

0

ਗਾਜ਼ੀਆਬਾਦ : ਪਿਛਲੇ 13 ਸਾਲਾਂ ਤੋਂ ਕੋਮਾ ਵਿੱਚ ਪਏ ਗਾਜ਼ੀਆਬਾਦ ਦੇ ਹਰੀਸ਼ ਰਾਣਾ ਦਾ ਏਮਜ਼ ਵਿੱਚ ਦੇਹਾਂਤ ਹੋ ਗਿਆ ਹੈ। ਸੁਪਰੀਮ ਕੋਰਟ ਤੋਂ ਇੱਛਾ ਮੌਤ ਦੀ ਇਜਾਜ਼ਤ ਮਿਲਣ ਤੋਂ ਬਾਅਦ, ਉਨ੍ਹਾਂ ਨੂੰ ਪਿਛਲੇ ਐਤਵਾਰ ਨੂੰ ਏਮਜ਼ ਦਿੱਲੀ ਤਬਦੀਲ ਕਰ ਦਿੱਤਾ ਗਿਆ ਸੀ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਇੱਛਾ ਮੌਤ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਲਗਭਗ 13 ਸਾਲ ਪਹਿਲਾਂ, ਹਰੀਸ਼ ਚੰਡੀਗੜ੍ਹ ਵਿੱਚ ਆਪਣੇ ਪੀਜੀ ਦੀ ਚੌਥੀ ਮੰਜ਼ਿਲ ਤੋਂ ਡਿੱਗ ਗਿਆ ਸੀ, ਜਿਸ ਦੇ ਬਾਅਦ ਤੋਂ ਉਹ ਕੋਮਾ ਵਿੱਚ ਚਲਾ ਗਿਆ ਸੀ। ਉਨ੍ਹਾਂ ਦੇ ਠੀਕ ਹੋਣ ਦੀਆਂ ਉਮੀਦਾਂ ਟੁੱਟਣ ਦੇ ਬਾਅਦ  ਉਨ੍ਹਾਂ ਦੇ ਪਰਿਵਾਰ ਨੇ ਸੁਪਰੀਮ ਕੋਰਟ ਤੋਂ ਇੱਛਾ ਮੌਤ ਦੀ ਮੰਗ ਕੀਤੀ, ਜਿਸ ਨਾਲ ਆਖਰਕਾਰ ਉਨ੍ਹਾਂ ਨੂੰ 13 ਸਾਲਾਂ ਦੇ ਦਰਦ ਤੋਂ ਰਾਹਤ ਮਿਲੀ ਗਈ।

ਹਰੀਸ਼ ਰਾਣਾ ਦਾ ਅੰਤਿਮ ਸੰਸਕਾਰ ਦਿੱਲੀ ਵਿੱਚ ਹੋਵੇਗਾ ਜਾਂ ਗਾਜ਼ੀਆਬਾਦ ਵਿੱਚ, ਇਸ ਸਬੰਧੀ ਪਰਿਵਾਰ ਵੱਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਰੀਸ਼ ਦਾ ਪਰਿਵਾਰ ਮੂਲ ਰੂਪ ਵਿੱਚ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ, ਪਰ ਬਾਅਦ ਵਿੱਚ ਉਨ੍ਹਾਂ ਦੇ ਪਿਤਾ ਪਰਿਵਾਰ ਨਾਲ ਦਿੱਲੀ ਆ ਗਏ ਸਨ। ਹਰੀਸ਼ ਦੇ ਇਲਾਜ ਦੇ ਲਈ, ਉਨ੍ਹਾਂ ਦੇ ਪਿਤਾ ਨੂੰ ਦਿੱਲੀ ਵਿੱਚ ਆਪਣਾ ਘਰ ਵੇਚਣਾ ਪਿਆ ਅਤੇ ਪੂਰਾ ਪਰਿਵਾਰ ਗਾਜ਼ੀਆਬਾਦ ਵਿੱਚ ਇੱਕ ਛੋਟੇ ਜਿਹੇ ਫਲੈਟ ਵਿੱਚ ਰਹਿਣ ਲੱਗ ਸੀ।

NO COMMENTS

LEAVE A REPLY

Please enter your comment!
Please enter your name here

Exit mobile version