Homeਪੰਜਾਬਨੰਗਲ ਦੀ ਸਫਾਈ ਨੂੰ ਲੈ ਕੇ ਹਰਜੋਤ ਬੈਂਸ ਐਕਸ਼ਨ ਮੋਡ ’ਚ... 

ਨੰਗਲ ਦੀ ਸਫਾਈ ਨੂੰ ਲੈ ਕੇ ਹਰਜੋਤ ਬੈਂਸ ਐਕਸ਼ਨ ਮੋਡ ’ਚ… 

ਨੰਗਲ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਬਿਹਤਰ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਦੀ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਮੰਤਰੀ ਖੁਦ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ।

ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਸਮੱਸਿਆਵਾਂ ਦਾ ਹੱਲ

ਹਰਜੋਤ ਬੈਂਸ ਨੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸ਼ਹਿਰ ਵਿੱਚ ਕੂੜੇ ਜਾਂ ਗੰਦਗੀ ਨਾਲ ਸਬੰਧਤ ਸ਼ਿਕਾਇਤਾਂ ਨੂੰ ਲੰਬੇ ਸਮੇਂ ਤੱਕ ਪੈਂਡਿੰਗ ਨਾ ਰੱਖਿਆ ਜਾਵੇ। ਰਿਹਾਇਸ਼ੀ ਇਲਾਕਿਆਂ ਵਿੱਚ ਜਿੱਥੇ ਵੀ ਸਫਾਈ, ਕੂੜਾ-ਕਰਕਟ ਜਾਂ ਨਿਕਾਸੀ ਨਾਲ ਜੁੜੀ ਸਮੱਸਿਆ ਸਾਹਮਣੇ ਆਉਂਦੀ ਹੈ, ਉਸ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਪ੍ਰਸ਼ਾਸਨ ਨੂੰ ਫੀਲਡ ਵਿੱਚ ਰਹਿ ਕੇ ਲੋਕਾਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ।

ਸਿਰਫ਼ ਮੁਹਿੰਮ ਨਹੀਂ, ਰੋਜ਼ਾਨਾ ਦੀ ਵਿਵਸਥਾ ਬਣਾਉਣ ’ਤੇ ਜ਼ੋਰ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਦੇ ਹਰ ਵਾਰਡ ਨੂੰ ਸਾਫ਼, ਸੁੰਦਰ ਅਤੇ ਰਹਿਣਯੋਗ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਨੁਸਾਰ ਸਫਾਈ ਮੁਹਿੰਮ ਦਾ ਮਕਸਦ ਕੁਝ ਦਿਨਾਂ ਤੱਕ ਸਫਾਈ ਕਰਵਾਉਣਾ ਨਹੀਂ, ਬਲਕਿ ਅਜਿਹੀ ਪ੍ਰਣਾਲੀ ਤਿਆਰ ਕਰਨਾ ਹੈ ਜਿਸ ਨਾਲ ਸ਼ਹਿਰ ਵਿੱਚ ਨਿਯਮਤ ਤੌਰ ’ਤੇ ਸਫਾਈ ਹੁੰਦੀ ਰਹੇ।

ਉਨ੍ਹਾਂ ਨਗਰ ਕੌਂਸਲ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਲਗਾਤਾਰ ਮੈਦਾਨ ਵਿੱਚ ਰਹਿ ਕੇ ਸਫਾਈ ਪ੍ਰਬੰਧਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਲੋਕਾਂ ਨੂੰ ਵੀ ਸਹਿਯੋਗ ਦੀ ਅਪੀਲ

ਸਥਾਨਕ ਸਰਕਾਰਾਂ ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੂੜਾ ਸੜਕਾਂ, ਗਲੀਆਂ ਜਾਂ ਖਾਲੀ ਪਲਾਟਾਂ ਵਿੱਚ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ’ਤੇ ਹੀ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਵੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਨੰਗਲ ਨੂੰ ਹੋਰ ਸੁੰਦਰ ਅਤੇ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ। ਨੰਗਲ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਫਾਈ ਦੇ ਨਾਲ-ਨਾਲ ਸੁੰਦਰਤਾ ਅਤੇ ਬੁਨਿਆਦੀ ਸਹੂਲਤਾਂ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ, ਨਗਰ ਕੌਂਸਲ ਚੇਅਰਮੈਨ ਕਿਰਨ ਬਾਲਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments