Homeਪੰਜਾਬਹਰਮੀਤ ਸਿੰਘ ਪਠਾਨ ਮਾਜਰਾ ਦੀ ਵਧੀ ਨਿਆਂਇਕ ਹਿਰਾਸਤ

ਹਰਮੀਤ ਸਿੰਘ ਪਠਾਨ ਮਾਜਰਾ ਦੀ ਵਧੀ ਨਿਆਂਇਕ ਹਿਰਾਸਤ

ਪਟਿਆਲਾ: ਹਰਮੀਤ ਸਿੰਘ ਪਠਾਨ ਮਾਜਰਾ ਨੂੰ ਅੱਜ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਇੱਕ ਵਾਰ ਫਿਰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਹਰਮੀਤ ਸਿੰਘ ਪਠਾਨ ਮਾਜਰਾ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨ ਹੋਰ ਵਧਾ ਦਿੱਤੇ ਹਨ।

ਭਲਕੇ ਦੁਬਾਰਾ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
ਇਸ ਦੌਰਾਨ, ਐਸ.ਪੀ (ਜਾਂਚ) ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਹਰਮੀਤ ਸਿੰਘ ਪਠਾਨ ਮਾਜਰਾ ਨੇ ਮਾਈਨਿੰਗ ਐਕਟ ਤਹਿਤ ਦਰਜ ਇੱਕ ਹੋਰ ਮਾਮਲੇ ਦੇ ਸਬੰਧ ਵਿੱਚ ਅੱਜ ਆਤਮ ਸਮਰਪਣ ਕਰ ਦਿੱਤਾ ਹੈ। ਇਸ ਮਾਮਲੇ ਵਿੱਚ, ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਹੋਰ ਜਾਂਚ ਸ਼ੁਰੂ ਕਰਨ ਲਈ ਪੁਲਿਸ ਰਿਮਾਂਡ ਦੀ ਮੰਗ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਕੀ ਹੈ ਮਾਮਲਾ ?
ਦੱਸਣਯੋਗ ਹੈ ਕਿ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਵਿਰੁੱਧ 1 ਸਤੰਬਰ, 2025 ਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 376, 420 ਅਤੇ 506 ਤਹਿਤ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਦੋਸ਼ਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਉਸ ਉੱਤੇ ਬਲਾਤਕਾਰ ਅਤੇ ਧੋਖਾਧੜੀ ਦੇ ਦੋਸ਼ ਹਨ। ਪਠਾਨ ਮਾਜਰਾ ਸਤੰਬਰ 2025 ਤੋਂ ਇਸ ਮਾਮਲੇ ਵਿੱਚ ਫਰਾਰ ਸੀ। ਪੁਲਿਸ ਉਸ ਸਮੇਂ ਤੋਂ ਉਸਦੀ ਭਾਲ ਕਰ ਰਹੀ ਸੀ ਅਤੇ ਬਾਅਦ ਵਿੱਚ ਉਸਨੂੰ ਮਾਰਚ 2026 ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਐਫ.ਆਈ.ਆਰ. ਦੇ ਅਨੁਸਾਰ, 2013-14 ਦੌਰਾਨ ਪਠਾਨ ਮਾਜਰਾ ਦੇ ਸੰਪਰਕ ਵਿੱਚ ਆਈ ਇੱਕ ਔਰਤ ਨੇ ਦੋਸ਼ ਲਗਾਇਆ ਹੈ ਕਿ ਵਿਧਾਇਕ ਨੇ ਵਿਆਹ ਦੇ ਝੂਠੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਉਸਦਾ ਸ਼ੋਸ਼ਣ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments