ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਤੇ ਦਿਨ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਭਗ ਇੱਕ ਘੰਟਾ ਚੱਲੀ। ਬੈਠਕ ਦੌਰਾਨ ਹਰਿਆਣਾ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵੀ ਚਰਚਾ ਹੋਈ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਨਵੰਬਰ ਨੂੰ ਹਰਿਆਣਾ ਵਿੱਚ ਦੋ ਵੱਡੇ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਜਯੰਤੀ ਵੱਡੇ ਪੈਮਾਨੇ ‘ਤੇ ਮਨਾਈ ਜਾ ਰਹੀ ਹੈ, ਜਿਸ ਦੇ ਤਹਿਤ 1 ਨਵੰਬਰ ਤੋਂ ਰਾਜ ਵਿੱਚ ਚਾਰ ਥਾਵਾਂ ‘ਤੇ ਪ੍ਰੋਗਰਾਮ ਸ਼ੁਰੂ ਹੋ ਰਹੇ ਹਨ।
ਹਰਿਆਣਾ ਪ੍ਰਦੇਸ਼ ਵਿੱਚ ਚਾਰ ਯਾਤਰਾਵਾਂ ਚੱਲਣਗੀਆਂ। ਇੱਕ ਯਾਤਰਾ ਰੋੜੀ, ਜ਼ਿਲ੍ਹਾ ਸਿਰਸਾ ਤੋਂ ਸ਼ੁਰੂ ਕੀਤੀ ਹੈ। ਦੂਜੀ ਯਾਤਰਾ ਪਿੰਜੌਰ, ਤੀਜੀ ਯਾਤਰਾ ਯਮੁਨਾ ਨਗਰ, ਅਤੇ ਚੌਥੀ ਯਾਤਰਾ ਫਰੀਦਾਬਾਦ ਤੋਂ ਸ਼ੁਰੂ ਹੋਵੇਗੀ। ਵੱਖ-ਵੱਖ ਚਾਰ ਥਾਵਾਂ ਤੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਉਨ੍ਹਾਂ ਦੀ ਕੁਰਬਾਨੀ, ਦੇਸ਼ ਅਤੇ ਧਰਮ ਲਈ ਦਿੱਤੇ ਬਲੀਦਾਨ ਦਾ ਸੰਦੇਸ਼ ਹਰ ਘਰ ਤੱਕ ਪਹੁੰਚੇ।
ਇਸ ਤੋਂ ਪਹਿਲਾਂ ਸੀ.ਐਮ. ਸੈਣੀ ਨੇ ਦੱਸਿਆ ਕਿ ਹਰਿਆਣਾ ਵਿੱਚ 15 ਨਵੰਬਰ ਤੋਂ ਧਰਮਖੇਤਰ ਕੁਰੂਕਸ਼ੇਤਰ ਵਿੱਚ 10ਵਾਂ ਵਿਸ਼ਵ ਅੰਤਰਰਾਸ਼ਟਰੀ ਗੀਤਾ ਜਯੰਤੀ ਮਹੋਤਸਵ ਦਾ ਆਯੋਜਨ ਹੋ ਰਿਹਾ ਹੈ, ਜੋ 5 ਦਸੰਬਰ ਤੱਕ ਚੱਲਣ ਵਾਲਾ ਹੈ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ।
ਇਸ ਤੋਂ ਪਹਿਲਾਂ ਸੀ.ਐਮ. ਸੈਣੀ ਨੇ ਦੱਸਿਆ ਕਿ ਹਰਿਆਣਾ ਵਿੱਚ 15 ਨਵੰਬਰ ਤੋਂ ਧਰਮਖੇਤਰ ਕੁਰੂਕਸ਼ੇਤਰ ਵਿੱਚ 10ਵਾਂ ਵਿਸ਼ਵ ਅੰਤਰਰਾਸ਼ਟਰੀ ਗੀਤਾ ਜਯੰਤੀ ਮਹੋਤਸਵ ਦਾ ਆਯੋਜਨ ਹੋ ਰਿਹਾ ਹੈ, ਜੋ 5 ਦਸੰਬਰ ਤੱਕ ਚੱਲਣ ਵਾਲਾ ਹੈ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ, “ਪਹਿਲੀ ਵਾਰ, ਇਹ ਉਤਸਵ 21 ਦਿਨਾਂ ਤੱਕ ਚੱਲੇਗਾ, ਜਿਸ ਵਿੱਚ ਸੱਭਿਆਚਾਰ, ਗਿਆਨ ਅਤੇ ਅਧਿਆਤਮਿਕਤਾ ਦਾ ਇੱਕ ਵਿਲੱਖਣ ਮਿਸ਼ਰਣ ਪ੍ਰਦਰਸ਼ਿਤ ਹੋਵੇਗਾ। 2014 ਵਿੱਚ ਪ੍ਰਧਾਨ ਮੰਤਰੀ ਨੇ ਕੁਰੂਕਸ਼ੇਤਰ ਆਉਣ ਵੇਲੇ ਕਿਹਾ ਸੀ ਕਿ ਗੀਤਾ ਸਥਾਨ ਵਜੋਂ ਪਛਾਣ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਅਸੀਂ ਗੀਤਾ ਮਹਾਂਉਤਸਵ ਨੂੰ ਕੁਰੂਕਸ਼ੇਤਰ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਮਨਾਉਣ ਦਾ ਫੈਸਲਾ ਲਿਆ ਸੀ। 2016 ਵਿੱਚ ਇਸ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਨੌਂ ਸਾਲਾਂ ਵਿੱਚ ਇਸ ਦੀ ਸਫ਼ਲਤਾ ਅਤੇ ਲੋਕਪ੍ਰਿਯਤਾ ਲਗਾਤਾਰ ਦੇਖਣ ਨੂੰ ਮਿਲ ਰਹੀ ਹੈ।











