Home ਹਰਿਆਣਾ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਦੀ ਅਚਾਨਕ ਵਿਗੜੀ ਸਿਹਤ

ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਦੀ ਅਚਾਨਕ ਵਿਗੜੀ ਸਿਹਤ

0

ਹਰਿਆਣਾ : ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਦੀ ਬੀਤੀ ਦੇਰ ਰਾਤ ਅਚਾਨਕ ਸਿਹਤ ਵਿਗੜ ਗਈ। ਉਨ੍ਹਾਂ ਨੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ ਅਤੇ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਦੱਸ ਦਈਏ ਕਿ ਅਨੁਰਾਗ ਰਸਤੋਗੀ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਉਨ੍ਹਾਂ ਨੇ ਹਰਿਆਣਾ ਸਰਕਾਰ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਹੈ। ਵਰਤਮਾਨ ਵਿੱਚ ਮੁੱਖ ਸਕੱਤਰ ਦੇ ਰੂਪ ਵਿੱਚ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਜੂਨ, 2025 ਨੂੰ ਹੋਣੀ ਸੀ, ਪਰ ਰਾਜ ਸਰਕਾਰ ਨੇ ਉਨ੍ਹਾਂ ਦਾ ਕਾਰਜਕਾਲ ਇੱਕ ਸਾਲ ਵਧਾ ਕੇ 30 ਜੂਨ, 2026 ਤੱਕ ਕਰ ਦਿੱਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version