Home ਹਰਿਆਣਾ ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, 4 ਸਤੰਬਰ ਨੂੰ ਕੇਂਦਰ ਨਾਲ...

ਹਰਿਆਣਾ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, 4 ਸਤੰਬਰ ਨੂੰ ਕੇਂਦਰ ਨਾਲ ਮੀਟਿੰਗ

0

ਖਨੌਰੀ ਬਾਰਡਰ: ਕਿਸਾਨ ਆਗੂਆਂ ਅਤੇ ਹਰਿਆਣਾ ਸਰਕਾਰ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ 4 ਸਤੰਬਰ ਨੂੰ ਮੀਟਿੰਗ ਤੈਅ ਕੀਤੀ ਗਈ ਹੈ। ਕੇਂਦਰ ਨਾਲ ਗੱਲਬਾਤ ਦਾ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੱਜ ਕੀਤੇ ਜਾਣ ਵਾਲੇ ਆਪਣੇ ਸਾਰੇ ਐਕਸ਼ਨ ਮੁਅੱਤਲ ਕਰ ਦਿੱਤੇ ਹਨ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਬੁੱਧਵਾਰ ਨੂੰ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮ ਅਤੇ ਐਕਸ਼ਨ ਫਿਲਹਾਲ ਮੁਅੱਤਲ ਕਰ ਦਿੱਤੇ ਗਏ ਹਨ। ਉਨ੍ਹਾਂ ਮੁਤਾਬਕ ਇਹ ਫੈਸਲਾ ਕੇਂਦਰ ਸਰਕਾਰ ਨਾਲ ਮੀਟਿੰਗ ਕਰਵਾਉਣ ਦੇ ਮਿਲੇ ਭਰੋਸੇ ਤੋਂ ਬਾਅਦ ਲਿਆ ਗਿਆ ਹੈ।

ਖਨੌਰੀ ਬਾਰਡਰ ’ਤੇ ਕਿਸਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮੋਰਚਾ ਲਗਾ ਕੇ ਬੈਠੇ ਹਨ। ਕਿਸਾਨਾਂ ਵੱਲੋਂ ਖੇਤੀਬਾੜੀ ਨਾਲ ਜੁੜੇ ਮੁੱਦਿਆਂ ਤੋਂ ਇਲਾਵਾ ਹੋਰ ਮੰਗਾਂ ਵੀ ਸਰਕਾਰ ਅੱਗੇ ਰੱਖੀਆਂ ਜਾ ਰਹੀਆਂ ਹਨ। ਮੌਜੂਦਾ ਮਾਮਲੇ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਵੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ।

ਹਰਿਆਣਾ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਹੁਣ ਕੇਂਦਰ ਨਾਲ ਸਿੱਧੀ ਮੀਟਿੰਗ ਦਾ ਰਾਹ ਖੁੱਲ੍ਹਿਆ ਹੈ। 4 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਸਮਰਥਕਾਂ ਵਿੱਚ ਉਮੀਦ ਬਣੀ ਹੋਈ ਹੈ ਕਿ ਸਰਕਾਰ ਉਨ੍ਹਾਂ ਦੇ ਮੁੱਦਿਆਂ ’ਤੇ ਗੰਭੀਰਤਾ ਨਾਲ ਗੱਲਬਾਤ ਕਰੇਗੀ।

NO COMMENTS

LEAVE A REPLY

Please enter your comment!
Please enter your name here

Exit mobile version