ਹਰਿਆਣਾ : ਹਰਿਆਣਾ ਵਿਚ ਇਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸੂਬਾ ਸਰਕਾਰ ਨੇ 3 ਆਈ.ਏ.ਐਸ. ਅਧਿਕਾਰੀਆਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਾਰੀਆਂ ਤਬਦੀਲੀਆਂ ਤੁਰੰਤ ਲਾਗੂ ਕਰ ਦਿੱਤੀਆਂ ਗਈਆਂ ਹਨ।
ਜਾਰੀ ਹੁਕਮਾਂ ਅਨੁਸਾਰ 2008 ਬੈਚ ਦੇ ਆਈ.ਏ.ਐਸ. ਅਧਿਕਾਰੀ ਨਿ ਖਿਲ ਗਜਰਾਜ ਨੂੰ ਰਾਜ ਟਰਾਂਸਪੋਰਟ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ 2011 ਬੈਚ ਦੇ ਆਈ.ਏ.ਐਸ. ਅਧਿਕਾਰੀ ਮੁਕੁਲ ਕੁਮਾਰ ਹੁਣ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਅਤੇ ਅੰਤੋਦਿਆ ਵਿਭਾਗ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਸੰਭਾਲਣਗੇ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਅੰਤੋਦਿਆ ਪਰਿਵਾਰ ਉਤਥਾਨ ਯੋਜਨਾ ਦੇ ਮਿਸ਼ਨ ਡਾਇਰੈਕਟਰ ਦਾ ਵੀ ਚਾਰਜ ਦਿੱਤਾ ਗਿਆ ਹੈ। ਮੁਕੁਲ ਕੁਮਾਰ ਗੁਰੂਗ੍ਰਾਮ ਮੈਟਰੋ ਰੇਲ ਲਿਮਟਿਡ ਦੇ ਪ੍ਰਬੰਧ ਨਿਰਦੇਸ਼ਕ ਦਾ ਵਾਧੂ ਚਾਰਜ ਵੀ ਸੰਭਾਲਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪ੍ਰਾਹੁਣਚਾਰੀ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਦੀ ਕਮਾਨ ਵੀ ਸੌਂਪੀ ਗਈ ਹੈ।
ਜਦੋਂ ਕਿ 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਅਜੇ ਕੁਮਾਰ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਪੰਚਕੂਲਾ ਦੇ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਣਗੇ। ਇਸ ਦੇ ਨਾਲ ਹੀ ਉਹ ਹਰਿਆਣਾ ਮਾਸ ਰੈਪਿਡ ਟਰਾਂਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਦਾ ਵਾਧੂ ਚਾਰਜ ਵੀ ਸੰਭਾਲਣਗੇ।
