Homeਹਰਿਆਣਾਹਰਿਆਣਾ ਸਰਕਾਰ ਨੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਜਾਰੀ ਕੀਤੀ ਚੌਥੀ...

ਹਰਿਆਣਾ ਸਰਕਾਰ ਨੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਜਾਰੀ ਕੀਤੀ ਚੌਥੀ ਕਿਸ਼ਤ

ਹਰਿਆਣਾ : ਹਰਿਆਣਾ ਸਰਕਾਰ ਨੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਚੌਥੀ ਕਿਸ਼ਤ ਜਾਰੀ ਕਰ ਦਿੱਤੀ ਹੈ। ਬੀਤੇ ਦਿਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਕਿਸ਼ਤ ਨੂੰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ 9 ਲੱਖ ਤੋਂ ਵੱਧ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਲਗਭਗ 193 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ। ਹੁਣ ਤੱਕ, ਸਰਕਾਰ ਨੇ ਇਸ ਯੋਜਨਾ ਦੀਆਂ ਚਾਰ ਕਿਸ਼ਤਾਂ ਵਿੱਚ ਕੁੱਲ 634 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ।

ਇਸ ਦੇ ਨਾਲ ਹੀ  ਬੁਢਾਪਾ, ਵਿਧਵਾ, ਅਪਾਹਜ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਰਾਸ਼ੀ ਵੀ ਲਾਭਪਾਤਰੀਆਂ ਨੂੰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਪੈਨਸ਼ਨ ਯੋਜਨਾਵਾਂ ਦੇ ਤਹਿਤ 34 ਲੱਖ ਤੋਂ ਵੱਧ ਲੋਕਾਂ ਦੇ ਖਾਤਿਆਂ ਵਿੱਚ ਲਗਭਗ 1,098 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ ਹਨ। ਪੈਨਸ਼ਨ ਨਾਲ ਸਬੰਧਤ ਮੁੱਦਿਆਂ ਅਤੇ ਆਮਦਨ ਨਾਲ ਸਬੰਧਤ ਸ਼ਿਕਾਇਤਾਂ ਦੇ ਸਹੀ ਹੱਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟਾਂ (ADDCs) ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ।

12 ਲੱਖ ਤੋਂ ਵੱਧ ਔਰਤਾਂ ਨੂੰ ਦਿੱਤੀ ਸਬਸਿਡੀਆਂ

ਇਸ ਤੋਂ ਇਲਾਵਾ, ਹਰ ਘਰ ਹਰ ਗ੍ਰਹਿਣੀ ਯੋਜਨਾ ਦੇ ਤਹਿਤ, ਨਵੰਬਰ ਅਤੇ ਦਸੰਬਰ ਮਹੀਨੇ ਦੀ ਸਬਸਿਡੀਆਂ ਦਿੱਤੀ ਗਈ ਹੈ, ਜਿਸ ਦੇ ਲਈ ਕਰੀਬ 39 ਕਰੋੜ  ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦੁੱਧ ਉਤਪਾਦਕ ਪ੍ਰੋਤਸਾਹਨ ਯੋਜਨਾ ਦੇ ਤਹਿਤ 101 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਕੁਲ ਮਿਲਾਕੇ ਰਾਜ ਵਿੱਚ 18 ਜਨਤਕ ਭਲਾਈ ਯੋਜਨਾਵਾਂ ਦੇ ਤਹਿਤ 56 ਲੱਖ ਤੋਂ ਜ਼ਿਆਦਾ ਲੋਕਾਂ ਦੇ ਖਾਤਿਆਂ ਵਿੱਚ 1,431 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।

ਪੰਚਾਇਤ ਗ੍ਰਾਂਟਾਂ ਵਿੱਚ ਵਾਧਾ

ਮੁੱਖ ਮੰਤਰੀ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਲਈ ਚੰਗਾ ਕੰਮ ਕਰਨ ਵਾਲੀਆਂ ਪੰਚਾਇਤਾਂ ਨੂੰ ਮਿਲਣ ਵਾਲੀ ਗ੍ਰਾਂਟ ਦੀ ਰਕਮ ਨੂੰ 50,000 ਤੋਂ ਵਧਾ ਕੇ 1 ਲੱਖ ਰੁਪਏ ਕਰਨ ਅਤੇ ਹਰੇਕ ਪੁਲਿਸ ਸਟੇਸ਼ਨ ਵਿੱਚ ਜਾਂਚ ਲਈ ਇੱਕ ਵੱਖਰਾ ਜਾਂਚ ਵਿੰਗ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments