ਚੰਡੀਗੜ੍ਹ: ਹਰਿਆਣਾ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ 3 ਨਵੰਬਰ ਨੂੰ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸਵੇਰੇ 11:00 ਵਜੇ ਹੋਵੇਗੀ।

ਸੂਤਰਾਂ ਮੁਤਾਬਕ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਈ ਅਹਿਮ ਪ੍ਰਸਤਾਵਾਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਨਹਿਤ ਨਾਲ ਸਬੰਧਤ ਮੁੱਦਿਆਂ, ਵਿਕਾਸ ਪ੍ਰਾਜੈਕਟਾਂ, ਨਵੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਫ਼ੈਸਲਿਆਂ ਬਾਰੇ ਵੀ ਕੈਬਨਿਟ ਦੀ ਪ੍ਰਵਾਨਗੀ ਲਈ ਜਾ ਸਕਦੀ ਹੈ।









