ਚੰਡੀਗੜ੍ਹ : ਹਰਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਰਾਜ ਸਰਕਾਰ ਨੇ 13 ਆਈ.ਪੀ.ਐਸ. ਅਤੇ 22 ਐਚ.ਪੀ.ਐਸ. ਦੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ। ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਵਿਭਾਗ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਕੀਤਾ ਗਿਆ ਹੈ। ਤਬਾਦਲੇ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ।

ਇਸ ਵਿਆਪਕ ਫੇਰਬਦਲ ਵਿੱਚ ਸੂਬੇ ਦੇ ਕਈ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਜ਼ਿੰਮੇਵਾਰੀਆਂ ਬਦਲ ਦਿੱਤੀਆਂ ਗਈਆਂ ਹਨ। ਹੁਕਮ ਜਾਰੀ ਹੁੰਦੇ ਹੀ ਸਾਰੇ ਸਬੰਧਤ ਮੁਲਾਜ਼ਮਾਂ ਨੂੰ ਨਵੀਂ ਤਾਇਨਾਤੀ ’ਤੇ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਅਧਿਕਾਰਤ ਹੁਕਮ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ (ਆਈ.ਏ.ਐਸ.) ਨੇ ਜਾਰੀ ਕੀਤੇ ਹਨ।













