ਹਰਿਆਣਾ : ਹਰਿਆਣਾ ਸਰਕਾਰ ਨੇ 2 ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਰਾਜਪਾਲ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਵਰਿੰਦਰ ਦਹੀਆ ਨੂੰ ਵਿਧਾਨ ਸਭਾ ਦਾ ਸਕੱਤਰ ਬਣਾਇਆ ਗਿਆ ਹੈ। ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ। ਜਾਰੀ ਕੀਤੇ ਗਏ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਇਸ ਦੇ ਨਾਲ ਹੀ ਅੰਬਾਲਾ ਦੇ ਡਿਪਟੀ ਕਮਿਸ਼ਨਰ ਆਈ.ਏ.ਐਸ. ਅਧਿਕਾਰੀ ਅਜੈ ਸਿੰਘ ਤੋਮਰ ਦੀਆਂ ਸੇਵਾਵਾਂ ਭਾਰਤ ਸਰਕਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਹ ਫ਼ੈਸਲਾ ਉਨ੍ਹਾਂ ਦੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀਂ ਦਿੱਲੀ ਵਿੱਚ ਡਾਇਰੈਕਟਰ ਦੇ ਅਹੁਦੇ ‘ਤੇ ਨਿਯੁਕਤੀ ਤੋਂ ਬਾਅਦ ਲਿਆ ਗਿਆ ਹੈ। ਇਸ ਸਬੰਧੀ ਹੁਕਮ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਜਾਰੀ ਕੀਤੇ ਹਨ।
