Home ਹਰਿਆਣਾ ਹਰਿਆਣਾ ਰੋਡਵੇਜ਼ ਬੱਸ ਤੇ ਪਿਕਅੱਪ ਗੱਡੀ ਦੀ ਭਿਆਨਕ ਟੱਕਰ, 4 ਲੋਕਾਂ ਦੀ...

ਹਰਿਆਣਾ ਰੋਡਵੇਜ਼ ਬੱਸ ਤੇ ਪਿਕਅੱਪ ਗੱਡੀ ਦੀ ਭਿਆਨਕ ਟੱਕਰ, 4 ਲੋਕਾਂ ਦੀ ਹੋਈ ਮੌਤ

0

ਹਰਿਆਣਾ : ਕੈਥਲ ਦੇ ਪਿੰਡ ਕਿਓਡਕ ਨੇੜੇ ਬੀਤੇ ਦਿਨ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਵੇਰੇ 8 ਵਜੇ ਦੇ ਕਰੀਬ, ਪਿਹੋਵਾ ਰੋਡ ‘ਤੇ ਰਿਲਾਇੰਸ ਪੰਪ ਨੇੜੇ ਹਰਿਆਣਾ ਰੋਡਵੇਜ਼ ਹਿਸਾਰ ਡਿਪੂ ਦੀ ਇੱਕ ਬੱਸ ਅਤੇ ਪੰਜਾਬ ਨੰਬਰ ਦੀ ਇੱਕ ਪਿਕਅੱਪ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਪਿਕਅੱਪ ਗੱਡੀ ਵਿੱਚ ਸਵਾਰ ਸੱਤ ਲੋਕਾਂ ਵਿੱਚੋਂ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਅਤੇ ਜ਼ਖਮੀ ਪੰਜਾਬ ਤੋਂ ਪਿਹੋਵਾ ਗੁਰੂਦੁਆਰਾ ਸਤਿਸੰਗ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰ ਦਿੱਤੀ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version