Home ਦੇਸ਼ ਹਰਿਆਣਾ ਐਸ.ਟੀ.ਐਫ. ਨੇ ਬਦਨਾਮ ਗੈਂਗਸਟਰ ਸਾਹਿਲ ਚੌਹਾਨ ਨੂੰ ਕੀਤਾ ਗ੍ਰਿਫ਼ਤਾਰ

ਹਰਿਆਣਾ ਐਸ.ਟੀ.ਐਫ. ਨੇ ਬਦਨਾਮ ਗੈਂਗਸਟਰ ਸਾਹਿਲ ਚੌਹਾਨ ਨੂੰ ਕੀਤਾ ਗ੍ਰਿਫ਼ਤਾਰ

0

ਦਿੱਲੀ: ਦਿੱਲੀ ਤੋਂ ਇੱਕ ਵੱਡੀ ਕਾਨੂੰਨੀ ਕਾਰਵਾਈ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਾਫੀ ਸਮੇਂ ਤੋਂ ਲੋੜੀਂਦਾ ਚੱਲ ਰਿਹਾ ਬਦਨਾਮ ਗੈਂਗਸਟਰ ਸਾਹਿਲ ਚੌਹਾਨ ਆਖਿਰਕਾਰ ਕਾਨੂੰਨ ਦੀ ਗ੍ਰਿਫ਼ਤ ਵਿੱਚ ਆ ਗਿਆ ਹੈ। ਹਰਿਆਣਾ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਅਤੇ ਕੇਂਦਰੀ ਜਾਂਚ ਏਜੰਸੀਆਂ ਦੇ ਸਾਂਝੇ ਯਤਨਾਂ ਨਾਲ ਉਸਨੂੰ ਵਿਦੇਸ਼ ਤੋਂ ਭਾਰਤ ਡਿਪੋਰਟ ਕੀਤਾ ਗਿਆ। ਜਦੋਂ ਉਹ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ‘ਤੇ ਉਤਰਿਆ, ਤੁਰੰਤ ਹੀ ਹਰਿਆਣਾ ਐਸ.ਟੀ.ਐਫ. ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ।

ਸੂਤਰਾਂ ਅਨੁਸਾਰ, ਸਾਹਿਲ ਚੌਹਾਨ ਕੌਸ਼ਲ ਚੌਧਰੀ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਲੰਮੇ ਸਮੇਂ ਤੋਂ ਵਿਦੇਸ਼ ਵਿੱਚ ਬੈਠ ਕੇ ਭਾਰਤ ਵਿੱਚ ਗੰਭੀਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਸੀ। ਉਸ ‘ਤੇ ਕੰਟਰੈਕਟ ਕਿ ਲੰਿਗ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ। ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਉਹ ਵਿਦੇਸ਼ੀ ਧਰਤੀ ਤੋਂ ਹੀ ਕਤਲਾਂ ਦੀ ਯੋਜਨਾ ਬਣਾਉਂਦਾ ਸੀ ਅਤੇ ਆਪਣੇ ਸਾਥੀਆਂ ਰਾਹੀਂ ਉਨ੍ਹਾਂ ਨੂੰ ਅੰਜਾਮ ਦਿਵਾਉਂਦਾ ਸੀ।

ਇਹ ਕਾਰਵਾਈ ਕਈ ਮਹੀਨਿਆਂ ਦੀ ਖੁਫੀਆ ਜਾਣਕਾਰੀ ਅਤੇ ਤਾਲਮੇਲ ਦਾ ਨਤੀਜਾ ਹੈ। ਹਰਿਆਣਾ ਐਸ.ਟੀ.ਐਫ. ਦੇ ਨਾਲ-ਨਾਲ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵੀ ਸਾਹਿਲ ਚੌਹਾਨ ਦੀ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੀ ਸੀ। ਉਸਦੇ ਖ਼ਿਲਾਫ਼ ਕਈ ਮਾਮਲੇ ਦਰਜ ਸਨ, ਜਿਸ ਕਾਰਨ ਉਹ ਦੇਸ਼ ਦੀਆਂ ਮੁੱਖ ਜਾਂਚ ਏਜੰਸੀਆਂ ਦੇ ਰਾਡਾਰ ‘ਤੇ ਸੀ।

ਜਾਣਕਾਰੀ ਮੁਤਾਬਕ, ਸਾਹਿਲ ਚੌਹਾਨ ਕਾਫੀ ਸਮੇਂ ਤੋਂ ਵਿਦੇਸ਼ ਵਿੱਚ ਛੁਪਿਆ ਹੋਇਆ ਸੀ ਅਤੇ ਆਪਣੇ ਨੈੱਟਵਰਕ ਰਾਹੀਂ ਅਪਰਾਧਿਕ ਸਰਗਰਮੀਆਂ ਚਲਾਉਂਦਾ ਸੀ। ਉਸਦੀ ਗ੍ਰਿਫ਼ਤਾਰੀ ਨੂੰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਲਈ ਇੱਕ ਵੱਡੀ ਸਫ਼ਲਤਾ ਵਜੋਂ ਦੇਖਿਆ ਜਾ ਰਿਹਾ ਹੈ। ਇਹ ਕਾਰਵਾਈ ਨਾ ਸਿਰਫ਼ ਗੈਂਗਸਟਰੀ ਦੇ ਨੈੱਟਵਰਕ ‘ਤੇ ਵੱਡਾ ਝਟਕਾ ਮੰਨੀ ਜਾ ਰਹੀ ਹੈ, ਸਗੋਂ ਭਵਿੱਖ ਵਿੱਚ ਹੋਣ ਵਾਲੀਆਂ ਸੰਭਾਵਿਤ ਅਪਰਾਧਿਕ ਘਟਨਾਵਾਂ ਨੂੰ ਵੀ ਰੋਕਣ ਵਿੱਚ ਮਦਦਗਾਰ ਸਾਬਤ ਹੋ ਸਕਦੀ ਹੈ।

ਫਿਲਹਾਲ, ਹਰਿਆਣਾ ਐਸ.ਟੀ.ਐਫ. ਵੱਲੋਂ ਸਾਹਿਲ ਚੌਹਾਨ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਸੰਭਾਵਨਾ ਹੈ ਕਿ ਉਸ ਤੋਂ ਹੋਰ ਗੈਂਗ ਮੈਂਬਰਾਂ ਅਤੇ ਅਪਰਾਧਿਕ ਸਾਜ਼ਿਸ਼ਾਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version