ਕਰਨਾਲ: ਹਰਿਆਣਾ ਦੇ ਕਰਨਾਲ ਤੋਂ ਵਿਧਾਇਕ ਜਗਮੋਹਨ ਆਨੰਦ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਡਾਕ ਰਾਹੀਂ ਪੱਤਰ ਭੇਜ ਕੇ ਮਾਰਨ ਦੀ ਧਮਕੀ ਮਿਲੀ ਹੈ । ਪੱਤਰ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਪੁੱਤਰ ਨੂੰ ਗੋਲੀਆਂ ਨਾਲ ਮਾਰਨ ਦੀ ਧਮਕੀ ਮਿਲੀ ਹੈ । ਇਸ ਦੇ ਨਾਲ ਹੀ ਧਮਕੀ ਭਰਿਆ ਪੱਤਰ ਮਿਲਣ ਨਾਲ ਹੜਕੰਪ ਮਚ ਗਿਆ ਹੈ । ਪੱਤਰ ਭੇਜਣ ਵਾਲੇ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ‘ਏਰੀਆ ਕਮਾਂਡਰ’ ਬਲਬੀਰ ਸਿੰਘ ਦੱਸਿਆ ਹੈ ।
ਵਿਧਾਇਕ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ । ਇਸ ਦੇ ਨਾਲ ਹੀ ਮੁੱਖ ਮੰਤਰੀ ਸੈਣੀ ਨੂੰ ਵੀ ਪੱਤਰ ਲਿਖ ਕੇ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਕਾਰਵਾਈ ਦੀ ਮੰਗ ਕੀਤੀ ਹੈ । ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਐਫ.ਆਈ.ਆਰ. ਦਰਜ ਕਰ ਲਈ ਹੈ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਧਮਕੀ ਵਿੱਚ ਵਿਧਾਇਕ ਨੂੰ ਇੱਕ ਮਹੀਨੇ ਦੇ ਅੰਦਰ ਗੋਲੀ ਮਾਰ ਕੇ ਮਾਰਨ ਦੀ ਧਮਕੀ ਦੇ ਨਾਲ-ਨਾਲ ਉਨ੍ਹਾਂ ਦੇ ਪੁੱਤਰ ਦੀ ਜਾਨ ਨੂੰ ਖ਼ਤਰਾ ਹੈ। ਪੁਲਿਸ ਇਸ ਸਮੇਂ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੱਤਰ ਵਿੱਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ।
