Homeਪੰਜਾਬਜਲੰਧਰ ’ਚ ਤੇਜ਼ ਰਫ਼ਤਾਰ ਸਕਾਰਪੀਓ ਦਾ ਕਹਿਰ, ਔਰਤ ਤੇ ਬੱਚੀ ਨੂੰ ਮਾਰੀ...

ਜਲੰਧਰ ’ਚ ਤੇਜ਼ ਰਫ਼ਤਾਰ ਸਕਾਰਪੀਓ ਦਾ ਕਹਿਰ, ਔਰਤ ਤੇ ਬੱਚੀ ਨੂੰ ਮਾਰੀ ਜ਼ੋਰਦਾਰ ਟੱਕਰ

ਜਲੰਧਰ : ਮੁਸਲਿਮ ਕਲੋਨੀ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਸੜਕ ਕਿਨਾਰੇ ਖੜ੍ਹੀ ਇੱਕ ਔਰਤ ਅਤੇ ਬੱਚੇ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਗੰਭੀਰ ਜ਼ਖਮੀ ਹੋ ਗਏ। ਮੌਕੇ ‘ਤੇ ਭੀੜ ਇਕੱਠੀ ਹੋ ਗਈ, ਜਿਸ ਤੋਂ ਬਾਅਦ ਸਕਾਰਪੀਓ ਚਾਲਕ ਗੱਡੀ ਛੱਡ ਕੇ ਭੱਜ ਗਿਆ। ਸਾਰੀ ਘਟਨਾ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ।

ਜਾਣਕਾਰੀ ਦੇ ਅਨੁਸਾਰ, ਔਰਤ ਸਬਜ਼ੀ ਖਰੀਦਣ ਲਈ ਬਾਜ਼ਾਰ ਆਈ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਸਕਾਰਪੀਓ ਲੰਘ ਰਹੀ ਸੀ, ਜਿਸਦੇ ਬਾਅਦ ਇੱਕ ਫਾਰਚੂਨਰ ਕਾਰ ਆ ਰਹੀ ਸੀ। ਪੀੜਤ ਔਰਤ ਦੇ ਸਹੁਰੇ ਮਹਿੰਦਰ ਸਿੰਘ ਦੇ ਅਨੁਸਾਰ, ਦੋਵੇਂ ਗੱਡੀਆਂ ਇੱਕ ਦੂਜੇ ਦਾ ਤੇਜ਼ ਰਫ਼ਤਾਰ ਨਾਲ ਪਿੱਛਾ ਕਰ ਰਹੀਆਂ ਸਨ। ਇਸ ਦੌਰਾਨ, ਸਕਾਰਪੀਓ ਚਾਲਕ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਸੜਕ ਕਿਨਾਰੇ ਖੜ੍ਹੀ ਉਨ੍ਹਾ ਦੀ ਨੂੰਹ ਅਤੇ ਬੱਚੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੇ ਬਾਅਦ ਆਲੇ-ਦੁਆਲੇ ਮੌਜੂਦ ਲੋਕਾਂ ਨੇ ਤੁਰੰਤ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਦੇ ਲਈ ਨਿਜੀ ਹਸਪਤਾਲ ਪਹੁੰਚਿਆ। ਉਸੇ ਸਮੇਂ, ਜਦੋਂ ਲੋਕਾਂ ਦੀ ਭੀੜ ਇਕੱਠੀ ਹੋ ਗਈ, ਤਾਂ ਸਕਾਰਪੀਓ ਚਾਲਕ ਕਾਰ ਨੂੰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ।

ਸੂਚਨਾ ਮਿਲਦੇ ਹੀ ਰਾਮਾ ਮੰਡੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਕਾਰਪੀਓ ਨੂੰ ਕਬਜ਼ੇ ਵਿੱਚ ਲੈ ਲਿਆ। ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਰਾਹੀਂ ਮੁਸਲਿਮ ਕਲੋਨੀ ਵਿੱਚ ਇੱਕ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ ਹੈ, ਇਸ ਬਾਰੇ ਜਾਣਕਾਰੀ ਮਿਲੀ। ਪੁਲਿਸ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਤੱਥਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments