Home ਪੰਜਾਬ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨੇ ਬਿਕਰਮ ਸਿੰਘ ਮਜੀਠੀਆ ਨਾਲ...

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨੇ ਬਿਕਰਮ ਸਿੰਘ ਮਜੀਠੀਆ ਨਾਲ ਜੇਲ੍ਹ ‘ਚ ਕੀਤੀ ਮੁਲਾਕਾਤ

0

ਨਾਭਾ: ਨਾਭਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ। ਇਸੇ ਸਬੰਧ ਵਿੱਚ ਅੱਜ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਵਿਸ਼ੇਸ਼ ਤੌਰ ‘ਤੇ ਨਾਭਾ ਜੇਲ੍ਹ ਪਹੁੰਚੇ।

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਦੂਜੀ ਵਾਰ ਨਾਭਾ ਜੇਲ੍ਹ ਆਏ ਹਨ। ਜਦੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੇਲ੍ਹ ਦੇ ਮੁੱਖ ਗੇਟ ‘ਤੇ ਪਹੁੰਚੇ ਤਾਂ ਉੱਥੇ ਮੌਜੂਦ ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਨਾਭਾ ਜੇਲ੍ਹ ਵਿੱਚ ਬੰਦ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਤੋਂ ਪਹਿਲਾਂ , ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਨਾਭਾ ਜੇਲ੍ਹ ਪਹੁੰਚ ਕੇ ਮਜੀਠੀਆ ਨਾਲ ਗੱਲਬਾਤ ਕਰ ਚੁੱਕੇ ਹਨ । ਇਨ੍ਹਾਂ ਮੁਲਾਕਾਤਾਂ ਨੇ ਰਾਜਨੀਤਿਕ ਅਤੇ ਧਾਰਮਿਕ ਹਲਕਿਆਂ ਵਿੱਚ ਕਾਫ਼ੀ ਚਰਚਾ ਛੇੜ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version