Home ਸੰਸਾਰ ਬੱਸ ਤੇ LPG ਟੈਂਕਰ ਦੀ ਆਹਮੋ-ਸਾਹਮਣੇ ਟੱਕਰ, ਔਰਤਾਂ ਤੇ ਬੱਚਿਆਂ ਸਮੇਤ 10...

ਬੱਸ ਤੇ LPG ਟੈਂਕਰ ਦੀ ਆਹਮੋ-ਸਾਹਮਣੇ ਟੱਕਰ, ਔਰਤਾਂ ਤੇ ਬੱਚਿਆਂ ਸਮੇਤ 10 ਦੀ ਮੌਤ

0

ਕਰਾਚੀ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਮਕਰਾਨ ਕੋਸਟਲ ਹਾਈਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਯਾਤਰੀਆਂ ਨਾਲ ਭਰੀ ਬੱਸ ਅਤੇ LPG ਗੈਸ ਟੈਂਕਰ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਅੱਗ ਇੰਨੀ ਭਿਆਨਕ ਸੀ ਕਿ ਕਈ ਯਾਤਰੀ ਬੱਸ ਦੇ ਅੰਦਰ ਹੀ ਫਸ ਗਏ।

ਰਿਪੋਰਟ ਮੁਤਾਬਕ ਇਹ ਹਾਦਸਾ ਗਵਾਦਰ ਜ਼ਿਲ੍ਹੇ ਦੇ ਓਰਮਾਰਾ ਇਲਾਕੇ ਵਿੱਚ ਬਸੋਲ ਨੇੜੇ ਵਾਪਰਿਆ। ਤੁਰਬਤ ਤੋਂ ਕਰਾਚੀ ਜਾ ਰਹੀ ਨਿੱਜੀ ਯਾਤਰੀ ਬੱਸ ਦੀ ਸਾਹਮਣੇ ਤੋਂ ਆ ਰਹੇ LPG ਟੈਂਕਰ ਨਾਲ ਟੱਕਰ ਹੋ ਗਈ। ਟੈਂਕਰ ਕਰਾਚੀ ਤੋਂ ਗਵਾਦਰ ਨੇੜੇ ਈਰਾਨ-ਗਾਬਦ ਸਰਹੱਦ ਵੱਲ ਜਾ ਰਿਹਾ ਸੀ। ਟੱਕਰ ਮਗਰੋਂ ਦੋਵਾਂ ਵਾਹਨਾਂ ਨੇ ਅੱਗ ਫੜ ਲਈ।

ਜਾਣਕਾਰੀ ਅਨੁਸਾਰ ਬੱਸ ਵਿੱਚ 40 ਤੋਂ ਵੱਧ ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਓਰਮਾਰਾ ਦੇ ਡੀ.ਐੱਸ.ਪੀ ਨਬੀ ਬਖ਼ਸ਼ ਰੁੰਝਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ 10 ਲੋਕਾਂ ਦੀ ਸੜਨ ਕਾਰਨ ਮੌਤ ਹੋ ਗਈ। ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਅੱਠ ਲਾਸ਼ਾਂ ਬੱਸ ਵਿੱਚੋਂ, ਜਦਕਿ ਦੋ ਲਾਸ਼ਾਂ ਗੈਸ ਟੈਂਕਰ ਵਿੱਚੋਂ ਬਰਾਮਦ ਕੀਤੀਆਂ ਗਈਆਂ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਾਕਿਸਤਾਨੀ ਫੌਜ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਟੀਮਾਂ ਵੱਲੋਂ ਅੱਗ ‘ਤੇ ਕਾਬੂ ਪਾਉਣ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਣ ਲਈ ਸਾਂਝਾ ਬਚਾਅ ਅਭਿਆਨ ਚਲਾਇਆ ਗਿਆ। ਇਸ ਦੌਰਾਨ ਹਾਈਵੇਅ ‘ਤੇ ਕਈ ਘੰਟਿਆਂ ਤੱਕ ਆਵਾਜਾਈ ਪ੍ਰਭਾਵਿਤ ਰਹੀ ਅਤੇ ਸੜਕ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

NO COMMENTS

LEAVE A REPLY

Please enter your comment!
Please enter your name here

Exit mobile version