Home ਪੰਜਾਬ ਭੁਲੱਥ-ਭੋਗਪੁਰ ਸੜਕ ‘ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 2 ਨੌਜਵਾਨਾਂ ਦੀ ਮੌਤ

ਭੁਲੱਥ-ਭੋਗਪੁਰ ਸੜਕ ‘ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 2 ਨੌਜਵਾਨਾਂ ਦੀ ਮੌਤ

0

ਕਪੂਰਥਲਾ : ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਭੁਲੱਥ-ਭੋਗਪੁਰ ਸੜਕ ‘ਤੇ ਪਿੰਡ ਕਮਾਰੇ ਨੇੜੇ ਵਾਪਰਿਆ, ਜਿੱਥੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਪਿੰਡ ਬਾਗੜੀਆਂ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਨਿਵਾਸੀ ਪਿੰਡ ਬਾਗੜੀਆਂ ਆਪਣੀ ਮੋਟਰਸਾਈਕਲ ‘ਤੇ ਭੁਲੱਥ ਤੋਂ ਆਪਣੇ ਪਿੰਡ ਵਾਪਸ ਆ ਰਹੇ ਸਨ।

ਉਸੇ ਸਮੇਂ, ਸਾਹਮਣੇ ਤੋਂ ਧਰਮਪਾਲ ਪੁੱਤਰ ਸਾਧੂ ਰਾਮ ਨਿਵਾਸੀ ਪਿੰਡ ਕਮਾਰੇ, ਜੋ ਪਿੰਡ ਬਜਾਬ ਤੋਂ ਆਪਣੇ ਘਰ ਆ ਰਿਹਾ ਸੀ, ਕਮਰਾਏ ਮੌੜ ’ਤੇ ਪਹੁੰਚਣ ਤੇ ਦੋਨੋਂ ਮੋਟਰਸਾਈਕਲਾਂ ਵਿੱਚ ਭਿਆਨਕ ਟੱਕਰ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨ ਜ਼ਮੀਨ ‘ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਮਨੁੱਖਤਾ ਦਾ ਅਹਿਸਾਸ ਕਰਦੇ ਹੋਏ ਤੁਰੰਤ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਸਬ-ਡਵੀਜ਼ਨਲ ਸਿਵਲ ਹਸਪਤਾਲ ਪਹੁੰਚਾਇਆ, ਪਰ ਡਿਊਟੀ ‘ਤੇ ਮੌਜੂਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ, ਭੁਲੱਥ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਪੁਲਿਸ ਅਨੁਸਾਰ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਦੁਖਦਾਈ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version