Home ਪੰਜਾਬ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ‘ਚ ਸੰਭਾਲੇ ਅਹੁਦੇ

0

ਪਟਿਆਲਾ: ਨੌਜਵਾਨ ਆਗੂ ਗੁਰਦੇਵ ਸਿੰਘ ਟਿਵਾਣਾ ਨੂੰ ਅੱਜ ਜ਼ਿਲ੍ਹਾ ਪਰਿਸ਼ਦ ਪਟਿਆਲਾ ਦਾ ਚੇਅਰਮੈਨ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਦੀ ਉਪ ਚੇਅਰਪਰਸਨ ਵਜੋਂ ਚੋਣ ਕੀਤੀ ਗਈ ਹੈ। ਸਰਬਸੰਮਤੀ ਨਾਲ ਚੁਣੇ ਗਏ ਇਨ੍ਹਾਂ ਦੋਵਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਹਲਕਾ ਸਮਾਣਾ ਦੇ ਐਮ.ਐਲ.ਏ ਸ. ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਸੰਭਾਲ ਲਏ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਚੇਤ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਾਰਟੀ ਦੇ ਮਿਹਨਤੀ ਅਤੇ ਇਮਾਨਦਾਰ ਸਾਥੀ ਗੁਰਦੇਵ ਸਿੰਘ ਟਿਵਾਣਾ ਨੂੰ ਚੇਅਰਮੈਨ ਅਤੇ ਬੀਬੀ ਬਿੰਦਰ ਕੌਰ ਨੂੰ ਵਾਈਸ ਚੇਅਰਪਰਸਨ ਚੁਣੇ ਜਾਣ ‘ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਦੋਵੇਂ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਟਿਆਲਾ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਗੁਰਦੇਵ ਸਿੰਘ ਟਿਵਾਣਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।

ਸਿਹਤ ਮੰਤਰੀ ਤੇ ਵਿਧਾਇਕ ਨੇ ਕਿਹਾ ਵਾਹਿਗੁਰੂ ਜੀ ਇਨ੍ਹਾਂ ਆਗੂਆਂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਮੇਸ਼ਾ ਲੋਕਾਂ ਨਾਲ ਜੁੜੇ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਕਰਵਾਉਣ ਲਈ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਅੱਜ ਪ੍ਰੀਜਾਈਡਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਪਟਿਆਲਾ ਦੀ ਨਿਗਰਾਨੀ ਹੇਠ ਸਰਕਾਰ ਵੱਲੋਂ ਜਾਰੀ ਰਿਜ਼ਰਵੇਸ਼ਨ ਨੋਟੀਫੀਕੇਸ਼ਨ ਅਨੁਸਾਰ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ ਦੀ ਜਨਰਲ ਕੈਟਾਗਰੀ ਅਤੇ ਵਾਇਸ ਚੇਅਰਮੈਨ ਐਸ.ਸੀ (ਇਸਤਰੀ) ਲਈ ਰਾਖਵੀ ਸੀਟ ਲਈ ਚੁਣੇ ਮੈਂਬਰਾਂ ‘ਚੋ ਚੋਣ ਕੀਤੀ ਗਈ ਹੈ।ਉਂਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਗੁਰਦੇਵ ਸਿੰਘ ਟਿਵਾਣਾ, ਜ਼ਿਲ੍ਹਾ ਪਰਿਸ਼ਦ ਜ਼ੋਨ ਬੰਮਣਾ ਤੋਂ ਮੈਂਬਰ, ਨੂੰ ਸਰਬ ਸੰਮਤੀ ਨਾਲ ਚੇਅਰਮੈਨ ਵਜੋਂ ਚੁਣਿਆ ਗਿਆ ਅਤੇ ਵਾਇਸ ਚੇਅਰਪਰਸਨ ਵਜੋਂ ਬਿੰਦਰ ਕੌਰ, ਜ਼ੋਨ ਦਫ਼ਤਰੀਵਾਲਾ ਦੀ ਚੋਣ ਕੀਤੀ ਗਈ।

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਹਰਪਾਲ ਸਿੰਘ ਵਿਰਕ, ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਸਮੇਤ ਹੋਰ ਆਗੂ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version