Homeਪੰਜਾਬਸਿਹਤ ਮੰਤਰੀ ਨੇ ਜੇਲ੍ਹ ਰੋਡ ’ਤੇ ਖੁਦ ਝਾੜੂ ਲਗਾ ‘ਮਿਸ਼ਨ ਕਲੀਨ ਪੰਜਾਬ’...

ਸਿਹਤ ਮੰਤਰੀ ਨੇ ਜੇਲ੍ਹ ਰੋਡ ’ਤੇ ਖੁਦ ਝਾੜੂ ਲਗਾ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਤਹਿਤ ਸੂਬਾ ਪੱਧਰੀ ਕੂੜਾ ਸਫ਼ਾਈ ਮੁਹਿੰਮ ਦੀ ਅੱਜ ਪਟਿਆਲਾ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਪਟਿਆਲਾ ਅਤੇ ਪੰਜਾਬ ਵਾਸੀਆਂ ਨੂੰ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸੂਬੇ ਨੂੰ ਸਾਫ਼-ਸੁਥਰਾ ਰੱਖਣ ਲਈ ਸਰਗਰਮ ਸਹਿਯੋਗ ਦੇਣ ਦਾ ਸੱਦਾ ਦਿੱਤਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਥਾਪਰ ਇੰਸਟੀਚਿਊਟ ਤੋਂ ਜੇਲ੍ਹ ਰੋਡ ’ਤੇ ਖੁਦ ਝਾੜੂ ਲਗਾ ਕੇ ਸਫ਼ਾਈ ਕੀਤੀ ਅਤੇ ਪਟਿਆਲਾ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਉੱਚ ਅਧਿਕਾਰੀ, ਸ਼ਹਿਰ ਵਾਸੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ‘ਮਿਸ਼ਨ ਕਲੀਨ ਪੰਜਾਬ’ ਨੂੰ ਸਾਫ਼-ਸੁਥਰੇ ਪੰਜਾਬ ਵੱਲ ਇੱਕ ਹੋਰ ਅਹਿਮ ਕਦਮ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਸਾਫ਼ ਅਤੇ ਸੁੰਦਰ ਬਣਾਉਣਾ ਸਿਰਫ਼ ਸਰਕਾਰ ਜਾਂ ਸਫ਼ਾਈ ਕਰਮਚਾਰੀਆਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਕਰਕੇ ਹੀ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਦੇਣ।

ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੇ ਇਸ 10 ਰੋਜ਼ਾ ਅਭਿਆਨ ਦਾ ਮੁੱਖ ਉਦੇਸ਼ ਕੂੜੇ ਵਾਲੀਆਂ ਥਾਵਾਂ ਦੀ ਸਫ਼ਾਈ ਕਰਕੇ ਸ਼ਹਿਰਾਂ ਅਤੇ ਪਿੰਡਾਂ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਫ਼ਾਈ ਨੂੰ ਸਿਰਫ਼ ਇੱਕ ਮੁਹਿੰਮ ਨਾ ਸਮਝਿਆ ਜਾਵੇ, ਸਗੋਂ ਇਸ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਮੇਵਾਰੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਇਸ ਉਪਰਾਲੇ ਨੂੰ ਸਫ਼ਲ ਬਣਾਉਣ ਲਈ ਹਰ ਨਾਗਰਿਕ ਆਪਣਾ ਯੋਗਦਾਨ ਜ਼ਰੂਰ ਪਾਵੇ।

ਡਾ. ਬਲਬੀਰ ਸਿੰਘ ਨੇ ‘ਮੇਰਾ ਪਟਿਆਲਾ, ਮੈਂ ਹੀ ਸੰਵਾਰਾਂ’ ਸੰਸਥਾ ਦੀ ਸ਼ਲਾਘਾ ਕਰਦਿਆਂ ਇਸ ਦੇ ਮੈਂਬਰਾਂ ਵੱਲੋਂ ਸਫ਼ਾਈ ਮੁਹਿੰਮ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਨਗਰ ਨਿਗਮ ਦੇ ਸਫ਼ਾਈ ਸੇਵਕਾਂ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਟ੍ਰੇਨੀਆਂ ਅਤੇ ਪਟਿਆਲਾ ਵਾਸੀਆਂ ਨੇ ਸੂਬਾ ਪੱਧਰੀ ਕੂੜਾ ਸਫ਼ਾਈ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ।

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਕੌਂਸਲਰ ਜਸਵੀਰ ਸਿੰਘ ਗਾਂਧੀ, ਕਰਨਲ ਜੇਵੀ, ਚਰਨਜੀਤ ਸਿੰਘ ਐਸਕੇ, ਜਤਿੰਦਰ ਕੌਰ, ਭੁਪਿੰਦਰ ਸਿੰਘ ਲੰਬੜਦਾਰ, ਮਨਦੀਪ ਸਿੰਘ ਵਿਰਦੀ, ਸੁਮਿਤ ਭੰਡਾਰੀ, ਹਰੀਸ਼ ਕੁਮਾਰ, ਹਰਿੰਦਰਪਾਲ ਲਾਂਬਾ, ਕੈਪਟਨ ਸੁਖਜੀਤ ਕੌਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਗੁਰਕਰਨ ਸਿੰਘ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments