Homeਪੰਜਾਬਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੇ ਸਿਹਤ ਕਾਰਡ ਤੁਰੰਤ ਬਣਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਨਾਲ ਹੀ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਇਹ ਕਾਰਡ ਖੁਦ ਵੀ ਬਣਵਾਉਣ ਉਤੇ ਜ਼ੋਰ ਦਿੱਤਾ ਹੈ।

ਸਿਹਤ ਮੰਤਰੀ ਨੇ ਬੀਤੇ ਦਿਨ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਏ.ਡੀ.ਸੀ. ਦਮਨਜੀਤ ਸਿੰਘ ਮਾਨ ਅਤੇ ਵਿਕਾਸ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਸਰਕਾਰੀ ਮੁਲਾਜਮਾਂ ਨੂੰ ਆਪਣੇ ਸਿਹਤ ਕਾਰਡ ਬਣਵਾ ਕੇ ਆਮ ਲੋਕਾਂ ਲਈ ਰੋਲ ਮਾਡਲ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇੱਕ ਲੱਖ ਬੱਚਾ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦਾ ਹੈ, ਜਿਸ ਲਈ ਅਧਿਆਪਕ ਆਪਣੇ ਕਾਰਡ ਵੀ ਬਣਵਾਉਣ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਵੀ ਕਾਰਡ ਬਣਾਉਣ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨ।

ਡਾ. ਬਲਬੀਰ ਸਿੰਘ ਨੇ ਇਸ ਦੇ ਨਾਲ ਹੀ ਸਰਕਾਰੀ ਅਧਿਕਾਰੀਆਂ ਤੇ ਖਾਸ ਕਰਕੇ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਵੀ ਜਾਣੂ ਕਰਵਾਉਣ ਤਾਂ ਕਿ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਦੱਸਿਆ ਕਿ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਤੇ ਐਸ.ਸੀ. ਤੇ ਐਸ.ਟੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਉਨ੍ਹਾਂ ਦੇ ਖਾਤੇ ਵਿੱਚ ਪਾਏ ਜਾਣਗੇ, ਜਿਸ ਦੀ ਰਜਿਸਟ੍ਰੇਸ਼ਨ ਬਹੁਤ ਜਲਦ ਸ਼ੁਰੂ ਹੋ ਰਹੀ ਹੈ।

ਸਿਹਤ ਮੰਤਰੀ ਨੇ ਬੈਠਕ ਦੌਰਾਨ ਪਟਿਆਲਾ ਦਿਹਾਤੀ ਹਲਕੇ ਵਿੱਚ ਸਕੂਲਾਂ ਦੀ ਚਾਰਦਿਵਾਰੀ, ਪੀਣ ਵਾਲੇ ਸਾਫ਼ ਪਾਣੀ, ਮਿਡ ਡੇ ਮੀਲ ਬਣਾਉਣ ਵਾਲੀ ਥਾਂ ਉਤੇ ਸ਼ੈਡ ਸਮੇਤ ਹੋਰ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਚਾਇਤੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ  ਤੇ ਸਾਫ਼ ਕਰਨ ਦੀ ਯੋਜਨਾ ਬਣਾਈ ਜਾਵੇ, ਕਿਉਂਕਿ ਛੱਪੜਾਂ ਦਾ ਗੰਦਾ ਪਾਣੀ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਅਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਵੱਡੀ ਨਦੀ ਨੂੰ ਡਕਾਲਾ ਤੱਕ ਸਾਫ਼ ਤੇ ਡੂੰਘਾ ਕਰਕੇ ਪਾਣੀ ਤੇਜੀ ਨਾਲ ਲੰਘਣ ਲਈ ਇਸਦੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇ ਤਾਂ ਕਿ ਪਟਿਆਲਾ ਨੂੰ ਹੜ੍ਹਾਂ ਦਾ ਕੋਈ ਖ਼ਤਰਾ ਨਾ ਬਣੇ।

ਸਿਹਤ ਮੰਤਰੀ ਨੇ ਬੈਠਕ ਦੌਰਾਨ ਪਿੰਡ ਕਲਿਨਿਕ, ਖੇਤਾਂ ਲਈ ਨਹਿਰੀ ਪਾਣੀ, ਮਾਡਲ ਖੇਡ ਦੇ ਮੈਦਾਨ ਅਤੇ ਲਿੰਕ ਸੜਕਾਂ ਸਮੇਤ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ‌‌ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments