Homeਪੰਜਾਬਪੰਜਾਬ ਬੰਦ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਗਰਮਾ-ਗਰਮੀ

ਪੰਜਾਬ ਬੰਦ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਗਰਮਾ-ਗਰਮੀ

ਅੰਮ੍ਰਿਤਸਰ : ਸਿੱਖ ਕੈਦੀਆਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਦੀ ਪੈਰੋਲ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਅਸਰ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ। ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਸੜਕ ਜਾਮ ਕਰ ਦਿੱਤੀ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਬੰਦ ਦਾ ਮਤਲਬ ਪੂਰੀ ਤਰ੍ਹਾਂ ਬੰਦ ਹੈ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਨਹੀਂ ਚੱਲਣ ਦਿੱਤੀ ਜਾਵੇਗੀ। ਹਾਲਾਂਕਿ, ਐਂਬੂਲੈਂਸਾਂ ਨੂੰ ਲੰਘਣ ਦਿੱਤਾ ਜਾਵੇਗਾ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਸਤਾ ਖੋਲ੍ਹਣ ਲਈ ਕਿਹਾ। ਰਸਤਾ ਖੋਲ੍ਹਣ ਨੂੰ ਲੈ ਕੇ ਪੁਲਿਸ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਕਾਫ਼ੀ ਗਰਮਾ-ਗਰਮੀ ਅਤੇ ਬਹਿਸ ਹੋਈ। ਪੁਲਿਸ ਨੇ ਕਿਹਾ ਕਿ ਇਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲਾ ਮੁੱਖ ਰਸਤਾ ਹੈ ਅਤੇ ਇਸ ਨੂੰ ਜ਼ਬਰਦਸਤੀ ਪੂਰੀ ਤਰ੍ਹਾਂ ਬੰਦ ਨਹੀਂ ਕੀਤਾ ਜਾ ਸਕਦਾ।

ਇਸ ਦੌਰਾਨ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਸਿਰਫ਼ ਐਂਬੂਲੈਂਸਾਂ ਹੀ ਚੱਲ ਸਕਣਗੀਆਂ ਅਤੇ ਬਾਕੀ ਟ੍ਰੈਫਿਕ ਬੰਦ ਰਹੇਗੀ।

ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਕਰੀਬ 20 ਮਿੰਟ ਤੱਕ ਬਹਿਸ ਤੋਂ ਬਾਅਦ ਪੁਲਿਸ ਨੇ ਸਿੱਖ ਜਥੇਬੰਦੀਆਂ ਦੇ ਕੁਝ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਸਿੱਖ ਆਗੂ ਭਾਈ ਰਣਜੀਤ ਸਿੰਘ ਅਤੇ ਭੁਪਿੰਦਰ ਸਿੰਘ ਨੇ ਪੁਲਿਸ ’ਤੇ ਧਮਕਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਉਹ ਬੰਦ ਦੇ ਸੱਦੇ ਨੂੰ ਸ਼ਾਂਤੀਪੂਰਵਕ ਲਾਗੂ ਕਰ ਰਹੇ ਸਨ ਅਤੇ ਦੁਪਹਿਰ 2 ਵਜੇ ਤੱਕ ਟ੍ਰੈਫਿਕ ਬੰਦ ਰੱਖਣ ਦੀ ਗੱਲ ਕਹੀ ਸੀ।

ਦੂਜੇ ਪਾਸੇ, ਡੀ.ਐੱਸ.ਪੀ. ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਜਾਮ ਕਰਕੇ ਆਵਾਜਾਈ ਪ੍ਰਭਾਵਿਤ ਕੀਤੀ ਜਾ ਰਹੀ ਸੀ ਅਤੇ ਐਂਬੂਲੈਂਸਾਂ ਦਾ ਰਸਤਾ ਵੀ ਰੋਕਿਆ ਜਾ ਰਿਹਾ ਸੀ। ਇਸ ਕਾਰਨ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments