Homeਪੰਜਾਬਪੰਜਾਬ ਤੇ ਚੰਡੀਗੜ੍ਹ ’ਚ ਹੀਟਵੇਵ ਦਾ ਕਹਿਰ ਲਗਾਤਾਰ ਜਾਰੀ, ਮੌਸਮ ਵਿਭਾਗ ਨੇ...

ਪੰਜਾਬ ਤੇ ਚੰਡੀਗੜ੍ਹ ’ਚ ਹੀਟਵੇਵ ਦਾ ਕਹਿਰ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਨੇ ਰਫਤਾਰ ਫੜ ਲਈ ਹੈ। ਲਗਭਗ 11 ਦਿਨ ਦੀ ਰਾਹਤ ਤੋਂ ਬਾਅਦ, ਅੱਜ ਯਾਨੀ  8 ਜੂਨ ਨੂੰ ਸੂਬੇ ਵਿੱਚ ਹੀਟਵੇਵ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ, ਜੋ ਕਿ 11 ਜੂਨ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸਥਿਤੀ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਵਸਨੀਕਾਂ ਨੂੰ ਦੁਪਹਿਰ ਵੇਲੇ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, 8 ਜੂਨ ਨੂੰ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਚਾਰ ਜ਼ਿਲ੍ਹਿਆਂ: ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਹੀਟਵੇਵ ਦੀ ਸਥਿਤੀ ਬਣਨ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਦਿਨ ਦੇ ਸਮੇਂ ਤੇਜ਼ ਗਰਮ ਹਵਾਵਾਂ ਚੱਲ ਸਕਦੀਆਂ ਹਨ, ਤਾਪਮਾਨ ਆਮ ਨਾਲੋਂ ਵੱਧ ਰਹਿ ਸਕਦਾ ਹੈ।

ਮਾਹਿਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਬੇਲੋੜਾ ਬਾਹਰ ਜਾਣ ਤੋਂ ਬਚੋ। ਜੇਕਰ ਕਿਸੇ ਜ਼ਰੂਰੀ ਕੰਮ ਤੋਂ ਬਾਹਰ ਜਾਣ ਪਵੇਂ, ਤਾਂ ਬਹੁਤ ਸਾਰਾ ਪਾਣੀ ਪੀਣ, ਆਪਣਾ ਸਿਰ ਢੱਕਣ ਅਤੇ ਸੂਰਜ ਤੋਂ ਬਚਾਅ ਦੇ ਉਪਾਅ ਕਰਨ ਦੀ ਸਲਾਹ ਦਿੱਤੀ ਗਈ ਹੈ।

11 ਜੂਨ ਤੋਂ ਸਰਗਰਮ ਹੋ ਸਕਦਾ ਹੈ ਨਵੀਂ ਪੱਛਮੀ ਗੜਬੜੀ

ਮੌਸਮ ਵਿਗਿਆਨੀਆਂ ਦੇ ਅਨੁਸਾਰ, 11 ਜੂਨ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਪ੍ਰਭਾਵ ਨਾਲ ਮੌਸਮ ਵਿੱਚ ਬਦਲਾਵ ਦੇਖਣ ਨੂੰ ਮਿਲ ਸਕਦਾ ਹੈ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਰਾਹਤ ਮਿਲਣ ਦੀ ਉਮੀਦ ਹੈ। ਇਹ ਪ੍ਰਣਾਲੀ ਸਰਗਰਮ ਹੋਣ ਦੇ ਬਾਅਦ ਤਾਪਮਾਨ  ਵਾਧੇ ਦੀ ਰਫਤਾਰ ਤੇ ਅਸਰ ਪਾ ਸਕਦੀ ਹੈ। ਹਾਲਾਕਿ ਉਸ ਤੋਂ ਪਹਿਲਾਂ ਕੁਝ ਦਿਨਾਂ ਤੱਕ ਗਰਮੀ ਅਤੇ ਲੂ ਦਾ ਅਸਰ ਬਣਾਇਆ ਰਹਿਣ ਦੀ ਸੰਭਾਵਨਾ ਹੈ। ਇਸ ਲਈ ਲੋਕਾਂ ਨੂੰ ਸਿਹਤ ਸੰਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments