Home ਦੇਸ਼ ਆਂਧਰਾ ਪ੍ਰਦੇਸ਼ ਦੇ ਮਾਰਕਪੁਰ ਜ਼ਿਲ੍ਹੇ ’ਚ ਬੱਸ ਤੇ ਟਰੱਕ ਦੀ ਜ਼ੋਰਦਾਰ ਟੱਕਰ,...

ਆਂਧਰਾ ਪ੍ਰਦੇਸ਼ ਦੇ ਮਾਰਕਪੁਰ ਜ਼ਿਲ੍ਹੇ ’ਚ ਬੱਸ ਤੇ ਟਰੱਕ ਦੀ ਜ਼ੋਰਦਾਰ ਟੱਕਰ, 14 ਲੋਕਾਂ ਦੀ ਮੌਤ

0

ਮਾਰਕਪੁਰ : ਆਂਧਰਾ ਪ੍ਰਦੇਸ਼ ਦੇ ਮਾਰਕਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਾਏਵਰਮ ਦੇ ਨੇੜੇ ਹਰੀਕ੍ਰਿਸ਼ਨ ਟਰੈਵਲਜ਼ ਦੀ ਇੱਕ ਪ੍ਰਾਈਵੇਟ ਬੱਸ ਇੱਕ ਟਿੱਪਰ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਨੂੰ ਤੁਰੰਤ ਅੱਗ ਲੱਗ ਗਈ ਅਤੇ ਉਹ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਇਸ ਘਟਨਾ ਵਿੱਚ 14 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਕਈ ਯਾਤਰੀ ਜ਼ਿੰਦਾ ਸੜ ਗਏ। ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਅਧਿਕਾਰੀਆਂ ਤੋਂ ਜ਼ਖਮੀਆਂ ਦੇ ਇਲਾਜ ਦੀ ਜਾਣਕਾਰੀ ਲਈ। ਉਨ੍ਹਾਂ ਨੇ ਹਾਦਸੇ ਦੇ ਕਾਰਨਾਂ ਦੀ ਪੂਰੀ ਜਾਂਚ ਦੇ ਹੁਕਮ ਦਿੱਤੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਰੀਕ੍ਰਿਸ਼ਨ ਟਰੈਵਲਜ਼ ਬੱਸ ਤੇਲੰਗਾਨਾ ਰਾਜ ਦੇ ਨਿਰਮਲ ਤੋਂ ਨੇਲੋਰ ਜਾ ਰਹੀ ਸੀ। ਸੀਐਨ ਨਾਇਡੂ ਨੇ ਅਧਿਕਾਰੀਆਂ ਨੂੰ ਪੂਰੀ ਜਾਂਚ ਕਰਨ ਅਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਸੜ ਗਈ ਪੂਰੀ ਬੱਸ

ਆਂਧਰਾ ਪ੍ਰਦੇਸ਼ ਦੇ ਮਾਰਕਪੁਰ ਜ਼ਿਲ੍ਹੇ ਦੇ ਰਾਏਵਰਮ ਨੇੜੇ ਅੱਜ ਇੱਕ ਸੜਕ ਹਾਦਸਾ ਵਾਪਰਿਆ। ਮਾਰਕਪੁਰ ਦੇ ਡੀ.ਐਸ.ਪੀ. ਹਰਸ਼ਵਰਧਨ ਰਾਜੂ ਨੇ ਹਾਦਸੇ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਬੱਸ ਜਗਤਿਆਲਾ ਤੋਂ ਕਾਲੀਗਿਰੀ ਜਾ ਰਹੀ ਸੀ। ਟੱਕਰ ਤੋਂ ਬਾਅਦ ਬੱਸ ਵਿੱਚ ਅੱਗ ਲੱਗ ਗਈ ਅਤੇ ਉਹ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ।

ਜ਼ਖਮੀਆਂ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ

ਡੀ.ਐਸ.ਪੀ. ਰਾਜੂ ਦੇ ਅਨੁਸਾਰ, ਇਸ ਘਟਨਾ ਵਿੱਚ ਕਈ ਯਾਤਰੀਆਂ ਦੇ ਜ਼ਿੰਦਾ ਸੜ ਜਾਣ ਦਾ ਖਦਸ਼ਾ ਹੈ। ਇਹ ਹਾਦਸਾ ਵੀਰਵਾਰ ਸਵੇਰੇ ਵਾਪਰਿਆ। ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਸ ਨੂੰ ਭਿਆਨਕ ਟੱਕਰ ਕਾਰਨ ਅੱਗ ਲੱਗ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਲਾਸ਼ਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

NO COMMENTS

LEAVE A REPLY

Please enter your comment!
Please enter your name here

Exit mobile version