Homeਪੰਜਾਬਬਟਾਲਾ ਪੁਲਿਸ ਤੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਬਟਾਲਾ ਪੁਲਿਸ ਤੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਗੁਰਦਾਸਪੁਰ : ਬਟਾਲਾ ਪੁਲਿਸ ਅਤੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਵਿਚਾਲੇ ਦੇਰ ਸ਼ਾਮ ਮੁੱਠਭੇੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਗੋਲੀ ਲੱਗਣ ਨਾਲ ਮੁਲਜ਼ਮ ਅਕਾਸ਼ਦੀਪ ਸਿੰਘ ਜ਼ਖਮੀ ਹੋ ਗਿਆ ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ । ਇਸ ਦੇ ਨਾਲ ਹੀ ਐਸ.ਐਸ.ਪੀ. ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬਟਾਲਾ ਇਲਾਕੇ ਵਿੱਚ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਨਾਲ ਫਿਰੌਤੀ ਦੀ ਮੰਗ ਕੀਤੀ ਗਈ ਸੀ । ਇਸ ਤੋਂ ਬਾਅਦ ਪਿੰਡ ਅੰਮੋਨੰਗਲ ਵਿੱਚ ਇੱਕ ਕਰਿਆਨਾ ਸਟੋਰ ਅਤੇ ਬਟਾਲਾ ਸ਼ਹਿਰ ਵਿੱਚ ਇੱਕ ਜਿਊਲਰ ਸਟੋਰ ਅਤੇ ਮੈਡੀਕਲ ਸਟੋਰ ‘ਤੇ ਫਾਇਰਿੰਗ ਕੀਤੀ ਗਈ ਸੀ । ਇਸ ਤੋਂ ਬਾਅਦ ਮੁਲਜ਼ਮ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਸਨ । ਪੁਲਿਸ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਤਿੰਨ ਨੌਜ਼ਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ।

ਐਸ.ਐਸ.ਪੀ. ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਕਰਿਆਨੇ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਵਾਲੇ ਦੋ ਨੌਜਵਾਨਾਂ ਵਿੱਚੋਂ ਇੱਕ ਅਕਾਸ਼ਦੀਪ ਸਿੰਘ ਨੂੰ ਘਟਨਾ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਕਰਨ ਲਈ ਨਹਿਰ ਦੇ ਕੰਢੇ ਸੁੰਨਸਾਨ ਥਾਂ ’ਤੇ ਲਿਆਂਦਾ ਗਿਆ ਸੀ। ਉਸ ਨੇ ਉੱਥੇ ਛੁਪਿਆ ਪਿਸਤੌਲ ਕੱਢ ਲਿਆ ਅਤੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਇਸ ਮੁਕਾਬਲੇ ਵਿੱਚ ਅਕਾਸ਼ਦੀਪ ਸਿੰਘ ਜ਼ਖ਼ਮੀ ਹੋ ਗਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਸ ਕੋਲੋਂ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ ਅਤੇ ਉਹ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਵਾਰਦਾਤਾਂ ਕਰਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments