Homeਪੰਜਾਬਪੰਜਾਬ ਦੇ ਛੇ ਪ੍ਰਮੁੱਖ ਜ਼ਿਲ੍ਹਿਆਂ ਲਈ ਭਾਰੀ ਮੀਂਹ ਤੇ ਤੇਜ਼ ਹਨੇਰੀ-ਤੂਫਾਨ ਦਾ...

ਪੰਜਾਬ ਦੇ ਛੇ ਪ੍ਰਮੁੱਖ ਜ਼ਿਲ੍ਹਿਆਂ ਲਈ ਭਾਰੀ ਮੀਂਹ ਤੇ ਤੇਜ਼ ਹਨੇਰੀ-ਤੂਫਾਨ ਦਾ ਅਲਰਟ ਜਾਰੀ

ਪੰਜਾਬ: ਮੌਸਮ ਵਿਭਾਗ ਨੇ ਅਗਲੇ 20 ਘੰਟਿਆਂ ਲਈ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਨੂੰ ਕਵਰ ਕਰਨ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ, ਆਉਣ ਵਾਲੇ ਘੰਟਿਆਂ ਵਿੱਚ ਰਾਜ ਵਿੱਚ ਮੌਸਮ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਗਰਜ , ਚਮਕ ਦੇ ਨਾਲ ਹਨੇਰੀ ਤੂਫਾਨ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ, ਪੰਜਾਬ ਦੇ ਛੇ ਪ੍ਰਮੁੱਖ ਜ਼ਿਲ੍ਹਿਆਂ ਲਈ ਭਾਰੀ ਮੀਂਹ ਅਤੇ ਤੇਜ਼ ਹਨੇਰੀ-ਤੂਫਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਅਨੁਸਾਰ ਅਗਲੇ ਕੁਝ ਘੰਟਿਆਂ ਲਈ, ਅੰਮ੍ਰਿਤਸਰ, ਫਾਜ਼ਿਲਕਾ, ਮੁਕਤਸਰ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਇਨ੍ਹਾਂ ਖੇਤਰਾਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਝੱਖੜ ਅਤੇ ਗੜੇਮਾਰੀ ਦਾ ਵੀ ਅਨੁਮਾਨ ਹੈ। ਦੱਸ ਦੇਈਏ ਕਿ ਇਸਦੇ ਇਲਾਵਾ ਰਾਜ ਦੇ ਕਈ ਹਿੱਸਿਆਂ ਵਿੱਚ 20 ਮਈ ਤੱਕ ਹੀਟਵੇਵ ਨੂੰ ਲੈ ਕੇ ਵੀ ‘ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments