Home ਪੰਜਾਬ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀਂ ਮੀਂਹ ਪੈਣ ਦੀ ਸੰਭਾਵਨਾ ਜਾਰੀ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀਂ ਮੀਂਹ ਪੈਣ ਦੀ ਸੰਭਾਵਨਾ ਜਾਰੀ

0

ਚੰਡੀਗੜ੍ਹ : ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਹੋਏ ਇੱਕ ਹਫ਼ਤਾ ਹੋ ਗਿਆ ਹੈ, ਪਰ ਹੁਣ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਉਮੀਦ ਦੇ ਅਨੁਸਾਰ ਮੀਂਹ ਨਹੀਂ ਪਿਆ। ਇਸ ਦੌਰਾਨ ਲੋਕਾਂ ਨੂੰ ਗਰਮੀ ਅਤੇ ਨਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਮੌਸਮ ਵਿਭਾਗ ਨੇ 9 ਜੁਲਾਈ ਤੋਂ ਅਗਲੇ ਤਿੰਨ ਦਿਨਾਂ ਲਈ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਖ਼ਾਸ ਤੌਰ ’ਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

 ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦਕਿ ਪੰਜ ਜ਼ਿਲ੍ਹਿਆਂ ਵਿੱਚ ਕਿਤੇ-ਕਿਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਦਿਨਭਰ ਬੱਦਲਵਾਈ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਮੌਸਮ ਨੂੰ ਦੇਖਦੇ ਹੋਏ ਸਾਵਧਾਨ ਵਰਤ ਦੀ ਸਲਾਹ ਦਿੱਤੀ ਹੈ।

ਪੰਜਾਬ ਵਿੱਚ ਜੁਲਾਈ ਦੇ ਪਹਿਲੇ ਕੁਝ ਦਿਨਾਂ ਵਿੱਚ ਆਮ ਨਾਲੋਂ 3% ਵੱਧ ਮੀਂਹ ਦਰਜ ਕੀਤਾ ਗਿਆ ਹੈ, ਪਰ ਚੰਡੀਗੜ੍ਹ ਵਿੱਚ ਹੁਣ ਤੱਕ ਆਮ ਨਾਲੋਂ 71% ਘੱਟ ਮੀਂਙ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ, ਵੱਧ ਤੋਂ ਵੱਧ ਤਾਪਮਾਨ ਲਗਭਗ 3 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਨਾਲੋਂ 2.9 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version