ਚੰਡੀਗੜ੍ਹ : ਪੰਜਾਬ ਭਰ ਵਿੱਚ ਨਮੀ ਵਾਲੀ ਗਰਮੀ ਪੈ ਰਹੀ ਹੈ, ਇਸ ਦੌਰਾਨ ਕਈ ਇਲਾਕਿਆਂ ਵਿੱਚ ਮੀਂਹ ਵੀ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮਾਨਸੂਨ ਦੀ ਗਤੀਵਿਧੀ ਤੇਜ਼ ਹੋਣ ਦੀ ਉਮੀਦ ਹੈ। ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।
28 ਅਤੇ 29 ਜੁਲਾਈ ਨੂੰ ਇਨ੍ਹਾਂ 13 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ
ਮੌਸਮ ਵਿਭਾਗ ਨੇ 28 ਅਤੇ 29 ਜੁਲਾਈ ਨੂੰ ਸੂਬੇ ਦੇ 13 ਪ੍ਰਮੁੱਖ ਜ਼ਿਲ੍ਹਿਆਂ ਦੇ ਲਈ ਔਰੇਂਜ ਅਲਰਟ ਜਾਰੀ ਕੀਤੀ ਹੈ। ਇਸ ਦੌਰਾਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਤਰਨਤਾਰਨ ਅਤੇ ਨਵਾਂਸ਼ਹਿਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
