Home ਪੰਜਾਬ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ...

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

0

ਜਲੰਧਰ : ਪੰਜਾਬ ਵਿੱਚ ਅੱਜ ਮੌਸਮ ਦਾ ਰੁੱਖ ਬਦਲ ਸਕਦਾ ਹੈ। ਬੀਤੇ ਦਿਨ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਵੱਡੀ ਰਾਹਤ ਮਹਿਸੂਸ ਹੋਈ, ਉੱਥੇ ਅੱਜ ਫਿਰ ਮੌਸਮ ਬਦਲ ਗਿਆ ਹੈ। ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਘੱਟ ਸਕਦਾ ਹੈ।

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ ਪੈਣ ਦੀ ਉਮੀਦ ਹੈ। ਵਿਭਾਗ ਅਨੁਸਾਰ ਅੱਜ ਦੀ ਸਵੇਰ ਦੀ ਭਵਿੱਖਬਾਣੀ ਦੇ ਅਨੁਸਾਰ, ਜ਼ਿਲ੍ਹਾ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਦਰਮਿਆਨੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਮੀਂਹ ਕਾਰਨ ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਜਮ੍ਹਾਂ ਹੋਣ ਦੀ ਵੀ ਸੰਭਾਵਨਾ ਹੈ। ਧਿਆਨ ਦੇਣ ਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ ਵਿੱਚ ਭਾਰੀ ਤਬਾਹੀ ਮਚਾਈ ਹੈ। ਖੇਤਾਂ ਵਿੱਚ ਖੜ੍ਹੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ ਅਤੇ ਸੜਕਾਂ ਅਤੇ ਪੁਲ ਟੁੱਟ ਗਏ ਹਨ। ਕਈ ਗਰੀਬ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਪੰਜਾਬ ਸਰਕਾਰ ਲਗਾਤਾਰ ਰਾਹਤ ਕਾਰਜ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version