ਪੰਜਾਬ : ਬੀਤੇ ਦਿਨ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਅਤੇ ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪਿਆ।
ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 5 ਤੋਂ 6 ਡਿਗਰੀ ਤੱਕ ਡਿੱਗ ਗਿਆ ਹੈ। ਕਈ ਥਾਵਾਂ ‘ਤੇ ਪਾਰਾ 30 ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ। ਮੌਸਮ ਵਿਭਾਗ ਅਨੁਸਾਰ, ਰਾਹਤ ਦਾ ਇਹ ਦੌਰ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਇਸ ਲਈ 3-4 ਦਿਨਾਂ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤੇ ਗਏ ਹਨ। ਇਸ ਤਹਿਤ ਕਈ ਇਲਾਕਿਆਂ ਵਿੱਚ ਤੇਜ਼ ਤੂਫ਼ਾਨ, ਗਰਜ ਅਤੇ ਬਿਜਲੀ ਦੇ ਨਾਲ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 29 ਜੂਨ ਨੂੰ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।











