Homeਦੇਸ਼ਮਹਾਰਾਸ਼ਟਰ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀਂ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਮਹਾਰਾਸ਼ਟਰ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀਂ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ‘ਰੈੱਡ ਅਲਰਟ’

ਮਹਾਰਾਸ਼ਟਰ : ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੁੰਬਈ, ਠਾਣੇ, ਰਾਏਗੜ੍ਹ ਅਤੇ ਪਾਲਘਰ ਜ਼ਿਲ੍ਹਿਆਂ ਵਿੱਚ ‘ਰੈੱਡ ਅਲਰਟ’ ਜਾਰੀ ਕੀਤਾ ਹੈ, ਜਿਸ ਵਿੱਚ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਠਾਣੇ ਵਿੱਚ ਇੱਕ ਨੌਜਵਾਨ ਵਹਿ ਗਿਆ, ਅੰਧੇਰੀ ਸਬਵੇਅ ਬੰਦ

ਭਾਰੀ ਮੀਂਹ ਕਾਰਨ ਠਾਣੇ ਦੀ ਉਲਹਾਸ ਨਦੀ ਉਛਾਲ ‘ਤੇ ਹੈ ਅਤੇ ਇੱਕ ਵਿਅਕਤੀ ਇਸਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਠਾਣੇ ਵਿੱਚ ਪਿਛਲੇ 24 ਘੰਟਿਆਂ ਵਿੱਚ 100 ਮਿਲੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਮੁੰਬਈ ਵਿੱਚ ਅੰਧੇਰੀ ਸਬਵੇਅ ਨੂੰ ਜਲ ਭਰਾਅ ਕਾਰਨ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਹੈ। ਪਾਲਘਰ ਜ਼ਿਲ੍ਹੇ ਵਿੱਚ ਵੀ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੀਂਹ ਕਾਰਨ ਜਹਾਜ਼ਾਂ ਦੇ ਸੰਚਾਲਨ ‘ਤੇ ਅਸਰ ਪੈ ਰਿਹਾ ਹੈ। ਏਅਰ ਇੰਡੀਆ ਨੇ ਯਾਤਰੀਆਂ ਲਈ ਯਾਤਰਾ ਸਲਾਹ ਜਾਰੀ ਕਰਦਿਆਂ ਕਿਹਾ ਹੈ ਕਿ ਮੁੰਬਈ ਹਵਾਈ ਅੱਡੇ ਤੋਂ ਉਡਾਣਾਂ ਵਿੱਚ ਦੇਰੀ ਜਾਂ ਰੱਦ ਹੋਣ ਦੀ ਸੰਭਾਵਨਾ ਹੈ। ਏਅਰਲਾਈਨਜ਼ ਨੇ ਯਾਤਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਯਾਤਰਾ ‘ਤੇ ਨਿਕਲਣ ਤੋਂ ਪਹਿਲਾਂ ਆਪਣੀ ਫਲਾਈਟ ਦੀ ਸਥਿਤੀ ਦੀ ਜਾਂਚ ਜ਼ਰੂਰ ਕਰਨ ਅਤੇ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਵਾਧੂ ਸਮਾਂ ਲੈ ਕੇ ਘਰੋਂ ਨਿਕਲਣ। ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ ਕਰਮਚਾਰੀ ਯਾਤਰੀਆਂ ਦੀ ਮਦਦ ਲਈ ਉਪਲਬਧ ਰਹਿਣਗੇ।

ਆਫ਼ਤ ਦੀ ਤਿਆਰੀ ਲਈ NDRF ਦੀ ਤਾਇਨਾਤੀ

ਆਈ.ਐਮ.ਡੀ. ਦੀ ਚੇਤਾਵਨੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF) ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ ਛੇ ਟੀਮਾਂ ਤਾਇਨਾਤ ਕੀਤੀਆਂ ਹਨ। ਇਨ੍ਹਾਂ ਵਿੱਚ ਸੋਲਾਪੁਰ ਵਿੱਚ ਦੋ, ਧਾਰਨਸ਼ਿਵ ਵਿੱਚ ਦੋ ਅਤੇ ਬੀਡ ਅਤੇ ਲਾਤੂਰ ਵਿੱਚ ਇੱਕ-ਇੱਕ ਟੀਮ ਸ਼ਾਮਲ ਹੈ। ਪੁਣੇ, ਮੁੰਬਈ, ਨਾਗਪੁਰ ਅਤੇ ਠਾਣੇ ਵਿੱਚ ਪਹਿਲਾਂ ਤੋਂ ਮੌਜੂਦ ਟੀਮਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। NDRF ਕਮਾਂਡੈਂਟ ਸੰਤੋਸ਼ ਬਹਾਦੁਰ ਸਿੰਘ ਦੇ ਅਨੁਸਾਰ, ਇਨ੍ਹਾਂ ਟੀਮਾਂ ਨੂੰ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਤਾਇਨਾਤ ਕੀਤਾ ਗਿਆ ਹੈ।

ਪ੍ਰਸ਼ਾਸਨ ਦੀ ਅਪੀਲ: ਸੁਚੇਤ ਰਹੋ, ਸੁਰੱਖਿਅਤ ਰਹੋ

ਠਾਣੇ ਅਤੇ ਪਾਲਘਰ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਬੇਲੋੜੇ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਪ੍ਰਸ਼ਾਸਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਠਾਣੇ ਨਗਰ ਨਿਗਮ ਦੀ ਆਫ਼ਤ ਪ੍ਰਬੰਧਨ ਇਕਾਈ ਦੇ ਮੁਖੀ ਯਾਸੀਨ ਤੜਵੀ ਨੇ ਕਿਹਾ ਕਿ ਮੀਂਹ ਕਾਰਨ ਦਰੱਖਤ ਡਿੱਗਣ ਅਤੇ ਪਾਣੀ ਭਰਨ ਸਮੇਤ ਕਈ ਘਟਨਾਵਾਂ ਵਾਪਰੀਆਂ ਹਨ। ਰਾਹਤ ਅਤੇ ਬਚਾਅ ਕਾਰਜ ਤੇਜ਼ ਰਫ਼ਤਾਰ ਨਾਲ ਕੀਤੇ ਜਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments