Homeਪੰਜਾਬਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਚੰਡੀਗੜ੍ਹ : ਆਜ਼ਾਦੀ ਦਿਵਸ ਦੇ ਮੌਕੇ ’ਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲਾ ਹੋਇਆ ਰਹੇਗਾ। ਮੌਸਮ ਵਿਭਾਗ ਨੇ 15 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਸੰਭਾਵਨਾ ਜਤਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।

ਭਾਰੀ ਮੀਂਹ ਦਾ ਅਲਰਟ

ਵਿਭਾਗ ਦੇ ਅਨੁਸਾਰ, ਅੱਜ ਪੰਜਾਬ ਦੇ ਪਠਾਨਕੋਟ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਰਾਜ ਦੇ ਹੋਰ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। 16 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਘੱਟ ਰਹੇਗੀ। 17 ਅਗਸਤ ਨੂੰ ਮੀਂਹ ਫਿਰ ਤੇਜ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

19 ਅਤੇ 20 ਅਗਸਤ ਨੂੰ ਮੌਸਮ ਵਿੱਚ ਸੁਧਾਰ ਦੇ ਸੰਕੇਤ

18 ਅਗਸਤ ਨੂੰ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਵੀ ਉਮੀਦ ਹੈ। ਹਾਲਾਂਕਿ, 19 ਅਤੇ 20 ਅਗਸਤ ਨੂੰ ਮੌਸਮ ਵਿੱਚ ਸੁਧਾਰ ਹੋਣ ਦੀ ਉਮੀਦ ਹੈ, ਅਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਘੱਟ ਹੋਵੇਗੀ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ, ਬਿਜਲੀ ਡਿੱਗਣ ਦੌਰਾਨ ਖੁੱਲ੍ਹੀਆਂ ਥਾਵਾਂ ਅਤੇ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਬਚਣ, ਅਤੇ ਸਿਰਫ਼ ਬਹੁਤ ਜ਼ਰੂਰੀ ਹੋਣ ‘ਤੇ ਹੀ ਯਾਤਰਾ ਕਰਨ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਖਰਾਬ ਮੌਸਮ ਦੌਰਾਨ ਚੌਕਸ ਰਹਿਣ, ਬਿਜਲੀ ਡਿੱਗਣ ਦੌਰਾਨ ਖੁੱਲ੍ਹੀਆਂ ਥਾਵਾਂ ‘ਤੇ ਅਤੇ ਦਰੱਖਤਾਂ ਹੇਠ ਖੜ੍ਹੇ ਹੋਣ ਤੋਂ ਬਚਣ ਅਤੇ ਬਹੁਤ ਜ਼ਰੂਰੀ ਹੋਣ ‘ਤੇ ਹੀ ਯਾਤਰਾ ਕਰਨ ਦੀ ਸਲਾਹ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments