Home ਪੰਜਾਬ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀਂ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀਂ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

0

ਜਲੰਧਰ : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ। ਪੰਜਾਬ ਵਿੱਚ ਅੱਜ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ 4, 5 ਅਤੇ 6 ਅਕਤੂਬਰ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 4 ਅਕਤੂਬਰ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਕਾਰਨ ਪੰਜਾਬ ਵਿੱਚ 4 ਤਰੀਕ ਤੋਂ ਮੀਂਹ ਪਵੇਗਾ ਅਤੇ 5 ਅਤੇ 6 ਅਕਤੂਬਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਮੌਸਮ ਵਿਭਾਗ ਨੇ 5 ਅਕਤੂਬਰ ਨੂੰ ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

6 ਅਕਤੂਬਰ ਨੂੰ ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਗੁਰਦਾਸਪੁਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਠਾਨਕੋਟ ‘ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version