Homeਦੇਸ਼ਦੇਸ਼ ਦੇ ਇਨ੍ਹਾਂ ਰਾਜਾਂ ’ਚ ਭਾਰੀਂ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ...

ਦੇਸ਼ ਦੇ ਇਨ੍ਹਾਂ ਰਾਜਾਂ ’ਚ ਭਾਰੀਂ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਨਵੀਂ ਦਿੱਲੀ :  ਉੱਤਰ ਪ੍ਰਦੇਸ਼, ਦਿੱਲੀ, ਬਿਹਾਰ, ਪੰਜਾਬ ਅਤੇ ਹਰਿਆਣਾ ਤੋਂ ਲੈ ਕੇ ਉੱਤਰੀ ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਗੜਬੜੀ ਕਾਰਨ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਵੀ ਸ਼ੁਰੂ ਹੋ ਗਈ ਹੈ, ਜਦੋਂ ਕਿ ਉੱਤਰ ਪ੍ਰਦੇਸ਼ ਅਤੇ ਦਿੱਲੀ ਵਰਗੇ ਰਾਜਾਂ ਵਿੱਚ ਮੀਂਹ ਪੈ ਰਿਹਾ ਹੈ। ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਮੌਸਮ ਵਿਭਾਗ ਨੇ 26 ਅਤੇ 27 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਅਤੇ ਉੱਤਰਾਖੰਡ ਵਿੱਚ ਗਰਜ ਅਤੇ ਤੇਜ਼ ਹਵਾਵਾਂ ਲਈ ਚੇਤਾਵਨੀ ਜਾਰੀ ਕੀਤੀ ਹੈ। 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨੇ ਵੀ ਸਾਰੇ ਉੱਤਰੀ ਭਾਰਤ ਨੂੰ ਪ੍ਰਭਾਵਿਤ ਕੀਤਾ ਹੈ।

ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਦਾ ਅਲਰਟ

ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਬੀਤੇ ਦਿਨ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਈ ਹੈ। ਸਵੇਰੇ ਪਹਾੜੀ ਇਲਾਕਿਆਂ ਵਿੱਚ ਵੀ ਬਰਫ਼ਬਾਰੀ ਸ਼ੁਰੂ ਹੋ ਗਈ। ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਜ ਅਤੇ ਬਿਜਲੀ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੱਧ ਪ੍ਰਦੇਸ਼ ਵਿੱਚ ਵੀ ਇਨ੍ਹਾਂ ਦੋ ਦਿਨਾਂ ’ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ।

ਉੱਤਰਾਖੰਡ, ਹਿਮਾਚਲ ਤੋਂ ਪੱਛਮੀ ਯੂ.ਪੀ. ਤੱਕ ਮੀਂਹ ਪੈਣ ਦੀ ਸੰਭਾਵਨਾ  

ਮੌਸਮ ਵਿਭਾਗ ਨੇ ਦਿੱਲੀ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਛੱਤੀਸਗੜ੍ਹ ਵਿੱਚ 28 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉਤਰਾਖੰਡ, ਪੱਛਮੀ ਯੂਪੀ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਦੀ ਵੀ ਉਮੀਦ ਹੈ। ਬਿਹਾਰ ਵਿੱਚ 28 ਜਨਵਰੀ ਨੂੰ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਦਿੱਲੀ ਵਿੱਚ ਮੀਂਹ ਦੇ ਨਾਲ ਤੂਫ਼ਾਨ ਦਾ ਅਲਰਟ

ਦਿੱਲੀ ਵਿੱਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਮੀਂਹ ਅਤੇ ਗਰਜ ਦੇ ਨਾਲ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ ਦੇ ਬੇਸ ਸਟੇਸ਼ਨ, ਸਫਦਰਜੰਗ ‘ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੀ, ਜੋ ਕਿ ਆਮ ਨਾਲੋਂ 0.4 ਡਿਗਰੀ ਘੱਟ ਹੈ। ਪਾਲਮ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ, ਲੋਧੀ ਰੋਡ 8.4 ਡਿਗਰੀ, ਰਿਜ 8.7 ਡਿਗਰੀ ਅਤੇ ਅਯਾਨਗਰ 8.2 ਡਿਗਰੀ ਸੈਲਸੀਅਸ ਰਿਹਾ।

ਦਿੱਲੀ ਦੇ ਯੈਲੋ ਅਲਰਟ

ਅੱਜ ਸਵੇਰੇ ਦਿੱਲੀ-ਐਨ.ਸੀ.ਆਰ. ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਸ਼ੁਰੂ ਹੋ ਗਿਆ। ਇਸ ਨਾਲ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਹੋਵੇਗੀ। ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਦਿੱਲੀ ਅਤੇ ਐਨਸੀਆਰ ਵਿੱਚ ਦਿਖਣ ਲੱਗਾ ਹੈ। ਆਈ.ਐਮ.ਡੀ. ਨੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤੀ ਹੈ।

ਪਹਾੜਾਂ ਵਿੱਚ ਬਰਫ਼ਬਾਰੀ ਦਾ ਸਿੱਧਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਮਹਿਸੂਸ ਕੀਤਾ ਜਾ ਰਿਹਾ ਹੈ। ਪਹਾੜਾਂ ਵਿੱਚ ਬਰਫ਼ਬਾਰੀ ਤੋਂ ਬਾਅਦ, ਦਿੱਲੀ-ਐਨ.ਸੀ.ਆਰ. ਵਿੱਚ ਅੱਜ ਮੀਂਹ ਪਿਆ। ਮੌਸਮ ਵਿਭਾਗ ਦੇ ਅਨੁਸਾਰ ਦਿੱਲੀ-ਐਨ.ਸੀ.ਆਰ. ਅੱਜ ਬੱਦਲਵਾਈ ਰਹੇਗੀ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਛੇ ਘੰਟਿਆਂ ਵਿੱਚ ਹਿਮਾਚਲ ਪ੍ਰਦੇਸ਼ ਦੇ ਕਿਨੌਰ, ਲਾਹੌਲ-ਸਪਿਤੀ ਦੇ ਨਾਲ-ਨਾਲ ਚੰਬਾ, ਕਾਂਗੜਾ ਅਤੇ ਕੁੱਲੂ ਦੇ ਉੱਚੇ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਦਿੱਲੀ ਤੋਂ ਇਲਾਵਾ, ਆਈ.ਐਮ.ਡੀ. ਨੇ ਮੁੰਬਈ ਅਤੇ ਠਾਣੇ ਜ਼ਿਲ੍ਹਿਆਂ ਦੇ ਲਈ ਵੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments