Homeਪੰਜਾਬਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਅੰਮ੍ਰਿਤਸਰ : ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦਾ ਪ੍ਰਭਾਵ ਪੰਜਾਬ ‘ਤੇ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਅਤੇ ਦਰਿਆਵਾਂ ਦੇ ਓਵਰਫਲੋਅ ਹੋਣ ਕਾਰਨ ਸਥਿਤੀ ਵਿਗੜਨੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ।

ਅੰਮ੍ਰਿਤਸਰ ਵਿੱਚ ਨਹਿਰ ਓਵਰਫਲੋਅ, ਤਿੰਨ ਪਿੰਡ ਪ੍ਰਭਾਵਿਤ

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚੋਂ ਲੰਘਦੀ ਸਬਰਨ ਬ੍ਰਾਂਚ ਨਹਿਰ ਰਈਆ ਨੇੜੇ ਓਵਰਫਲੋਅ ਹੋ ਗਈ, ਜਿਸ ਨਾਲ ਨੇੜਲੇ ਤਿੰਨ ਪਿੰਡ ਪ੍ਰਭਾਵਿਤ ਹੋਏ। ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਦੇਰ ਰਾਤ ਤੱਕ ਪਾਣੀ ਦੇ ਵਹਾਅ ਨੂੰ ਕੰਟਰੋਲ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ। ਡੀ.ਸੀ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨਿਕ ਟੀਮ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪ੍ਰਭਾਵਿਤ ਹਿੱਸੇ ਦੀ ਮੁਰੰਮਤ ਪੂਰੀ ਕਰ ਲਈ ਗਈ ਹੈ।

ਹੁਸ਼ਿਆਰਪੁਰ ਵਿੱਚ ਹਿਮਾਚਲ ਤੋਂ ਆਉਣ ਵਾਲੀਆਂ ਨਦੀਆਂ ਅਤੇ ਨਾਲੇ ਤੇਜ਼ ਵਹਾਅ ਕਾਰਨ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਏ ਹਨ। ਭੰਗੀ-ਚੋ ਹੜ੍ਹ ਵਿੱਚ ਵਹਿ ਰਿਹਾ ਹੈ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਵੱਡੇ ਪੁਲਾਂ ਦੀ ਵਰਤੋਂ ਕਰਨ ਅਤੇ ਓਵਰਫਲੋਅ ਹੋ ਰਹੇ ਨਾਲਿਆਂ ਜਾਂ ਦਰਿਆਵਾਂ ਨੂੰ ਪਾਰ ਕਰਨ ਤੋਂ ਬਚਣ।

ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ

ਬੀਤੇ ਦਿਨ ਪਏ ਮੀਂਹ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ। ਅੰਮ੍ਰਿਤਸਰ ਵਿੱਚ 14 ਮਿਲੀਮੀਟਰ, ਲੁਧਿਆਣਾ ਵਿੱਚ 18 ਮਿਲੀਮੀਟਰ, ਪਟਿਆਲਾ ਵਿੱਚ 1 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 62 ਮਿਲੀਮੀਟਰ, ਮੋਹਾਲੀ ਵਿੱਚ 14.5 ਮਿਲੀਮੀਟਰ, ਪਠਾਨਕੋਟ ਵਿੱਚ 4 ਮਿਲੀਮੀਟਰ, ਰੂਪਨਗਰ ਵਿੱਚ 10.5 ਮਿਲੀਮੀਟਰ ਅਤੇ ਐਸ.ਬੀ.ਐਸ ਨਗਰ ਵਿੱਚ 15 ਮਿਲੀਮੀਟਰ ਮੀਂਹ ਪਿਆ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 3.3 ਡਿਗਰੀ ਘੱਟ ਗਿਆ ਅਤੇ ਆਮ ਨਾਲੋਂ 4.4 ਡਿਗਰੀ ਘੱਟ ਦਰਜ ਕੀਤਾ ਗਿਆ।

ਕੱਲ੍ਹ ਵੀ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments