Home ਦੇਸ਼ ਮੁੰਬਈ ’ਚ ਭਾਰੀ ਮੀਂਹ ਦਾ ਦੌਰ ਲਗਾਤਾਰ ਜਾਰੀ, ਹਵਾਈ ਅੱਡੇ ਨੇੜੇ ਪਾਣੀ...

ਮੁੰਬਈ ’ਚ ਭਾਰੀ ਮੀਂਹ ਦਾ ਦੌਰ ਲਗਾਤਾਰ ਜਾਰੀ, ਹਵਾਈ ਅੱਡੇ ਨੇੜੇ ਪਾਣੀ ਭਰਨ ਨਾਲ ਆਵਾਜਾਈ ਪ੍ਰਭਾਵਿਤ

0

ਮੁੰਬਈ : ਮੁੰਬਈ ਵਿੱਚ ਬੀਤੇ ਦਿਨ ਭਾਰੀ ਮੀਂਹ ਦੇ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਿਆ ਹੋਇਆ ਦੇਖਿਆ ਗਿਆ। ਇਸ ਮੀਂਹ ਦਾ ਅਸਰ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ (CSMIA) ਦੇ ਆਲੇ-ਦੁਆਲੇ ਦੇ ਇਲਾਕਿਆਂ ’ਤੇ ਵੀ ਸਾਫ਼ ਦੇਖਣ ਨੂੰ ਮਿਲਿਆ ਹੈ। ਹਵਾਈ ਅੱਡੇ ਦੇ ਆਲੇ-ਦੁਆਲੇ ਭਾਰੀ ਪਾਣੀ ਭਰਨ ਕਾਰਨ ਹਵਾਈ ਅੱਡੇ ਤੋਂ ਆਉਣ-ਜਾਣ ਵਾਲੇ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਹੋਈ ਹੈ। ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਸ਼ਹਿਰ ਦੀਆਂ ਸੜਕਾਂ ਅਤੇ ਆਵਾਜਾਈ ਨੂੰ ਵੀ ਬੁਰਾ ਅਸਰ ਪਿਆ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਟ੍ਰੈਫਿਕ ਜਾਮ ਅਤੇ ਧੀਮੀ ਗਤੀ ਦਾ ਸਾਹਮਣਾ ਕਰਨਾ ਪਿਆ।

ਮੁੰਬਈ ਵਿੱਚ ਅੱਜ ਕਿਹੋ ਜਿਹਾ ਰਹੇਗਾ ਮੌਸਮ?

ਮੁੰਬਈ ਵਿੱਚ ਇਸ ਸਮੇਂ ਮੌਨਸੂਨ ਸਰਗਰਮ ਹੈ। ਮੌਸਮ ਵਿਭਾਗ ਨੇ ਅੱਜ ਵੀ ਮੁੰਬਈ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀ ਹੈ। ਇਸ ਮੀਂਹ ਨਾਲ ਮੌਸਮ ਠੰਢਾ ਹੋਣ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਕਈ ਇਲਾਕਿਆਂ ਵਿੱਚ ਪਾਣੀ ਭਰ ਜਾਣ ਅਤੇ ਟ੍ਰੈਫਿਕ ਜਾਮ ਹੋਣ ਦੀ ਸੰਭਾਵਨਾ ਵੀ ਹੈ। ਮੁੰਬਈ ਵਿੱਚ 14 ਤੋਂ 16 ਸਤੰਬਰ ਤੱਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਗਈ  ਹੈ। ਹਾਲਾਂਕਿ, ਇਸ ਸਬੰਧ ਵਿੱਚ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਮੀਂਹ ਦਾ ਅਲਰਟ

ਮੌਸਮ ਵਿਭਾਗ ਦੇ ਅਨੁਸਾਰ, ਮੁੰਬਈ ਸਮੇਤ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਕੁਝ ਇਲਾਕਿਆਂ ਵਿੱਚ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਾਲਘਰ, ਠਾਣੇ, ਰਾਏਗੜ੍ਹ, ਰਤਨਾਗਿਰੀ, ਸਿੰਧੂਦੁਰਗ, ਜਲਗਾਓਂ, ਨਾਸਿਕ, ਅਹਿਲਿਆਨਗਰ, ਪੁਣੇ, ਸਤਾਰਾ, ਛਤਰਪਤੀ ਸੰਭਾਜੀਨਗਰ, ਜਾਲਨਾ, ਪਰਭਨੀ, ਬੀਡ, ਹਿੰਗੋਲੀ, ਅਕੋਲਾ, ਅਮਰਾਵਤੀ ਸਮੇਤ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version