ਉੱਤਰਾਖੰਡ : ਉੱਤਰਾਖੰਡ ਵਿੱਚ ਭਾਰੀ ਮੀਂਹ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਕਾਰਨ ਪੌੜੀ ਗੜ੍ਹਵਾਲ, ਟਿਹਰੀ, ਉੱਤਰਕਾਸ਼ੀ, ਦੇਹਰਾਦੂਨ, ਚੰਪਾਵਤ, ਊਧਮ ਸਿੰਘ ਨਗਰ, ਬਾਗੇਸ਼ਵਰ ਅਤੇ ਨੈਨੀਤਾਲ ਵਿੱਚ 12 ਅਗਸਤ ਤੱਕ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬੱਦਲ ਫਟਣ ਅਤੇ ਲਗਾਤਾਰ ਪੈ ਰਹੇ ਮੀਂਹ ਨੇ ਉੱਤਰਾਖੰਡ ਦੇ ਧਾਰਲੀ ਖੇਤਰ ਵਿੱਚ ਇੱਕ ਪਿੰਡ ਨੂੰ ਵਹਾ ਦਿੱਤਾ, ਬਹੁਤ ਸਾਰੇ ਲੋਕ ਲਾਪਤਾ ਹਨ, ਅਤੇ ਸੜਕਾਂ, ਪੁਲਾਂ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਸੀ.ਐਮ ਪੁਸ਼ਕਰ ਸਿੰਘ ਧਾਮੀ ਦੀ ਅਗਵਾਈ ਹੇਠ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ, ਫੌਜ ਅਤੇ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਗਈ ਹੈ।
ਰੈੱਡ ਅਲਰਟ ਜਾਰੀ
ਮੌਸਮ ਵਿਭਾਗ ਨੇ 12 ਅਗਸਤ, 2025 ਤੱਕ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਆਪਣੇ ਘਰ ਨਾ ਛੱਡਣ ਅਤੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਹੇਠ ਲਿਖੇ ਜ਼ਿਲ੍ਹੇ ਸ਼ਾਮਲ ਹਨ।
ਪੌੜੀ ਗੜ੍ਹਵਾਲ, ਟਹਿਰੀ, ਉੱਤਰਕਾਸ਼ੀ, ਦੇਹਰਾਦੂਨ, ਚੰਪਾਵਤ, ਊਧਮ ਸਿੰਘ ਨਗਰ, ਬਾਗੇਸ਼ਵਰ, ਨੈਨੀਤਾਲ
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੀਤਾ ਨਿਰੀਖਣ
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਉੱਤਰਕਾਸ਼ੀ ਪਹੁੰਚੇ ਅਤੇ ਧਾਰਲੀ ਖੇਤਰ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਕਿਹਾ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਤਾਇਨਾਤ ਹਨ ਅਤੇ ਹੈਲੀਕਾਪਟਰ ਬਚਾਅ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਬਚਾਅ ਟੀਮਾਂ ਦੇ ਹੌਂਸਲੇ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ, ਸਾਰੀਆਂ ਟੀਮਾਂ ਪ੍ਰਤੀਕੂਲ ਹਾਲਾਤਾਂ ਵਿੱਚ ਵੀ ਸ਼ਾਨਦਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਇਹ ਹਦਾਇਤਾਂ ਵੀ ਦਿੱਤੀਆਂ ਹਨ।











