Home ਹਰਿਆਣਾ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਕੀਤੀ ਗਈ ਭਵਿੱਖਬਾਣੀ

ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਕੀਤੀ ਗਈ ਭਵਿੱਖਬਾਣੀ

0

ਹਰਿਆਣਾ : ਕੜਾਕੇ ਦੀ ਗਰਮੀ, ਲੂ ਅਤੇ ਹੁੰਮਸ ਤੋਂ ਜੂਝ ਰਹੇ ਹਰਿਆਣਾ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਸੂਬੇ ‘ਚ ਮੌਸਮ ਦਾ ਰੂਪ ਪੂਰੀ ਤਰ੍ਹਾਂ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਅਤੇ ਹਵਾਵਾਂ ਦੀ ਦਿਸ਼ਾ ਵਿੱਚ ਤਬਦੀਲੀ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਅਸਮਾਨ ਵਿੱਚ ਕਾਲੇ ਬੱਦਲ ਛਾ ਗਏ ਹਨ। ਮੌਸਮ ਵਿਭਾਗ (IMD) ਨੇ ਤਾਜ਼ਾ ਬੁਲੇਟਿਨ ਜਾਰੀ ਕਰਦੇ ਹੋਏ ਭਲਕੇ , 13 ਜੂਨ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਸ ਸਬੰਧੀ ਅਲਰਟ ਵੀ ਜਾਰੀ ਕੀਤਾ ਹੈ।

ਧੂੜ ਭਰੀ ਹਨੇਰੀ ਅਤੇ ਗਰਜ ਨਾਲ ਪਵੇਗਾ ਮੀਂਹ
ਮੌਸਮ ਵਿ ਗਿਆਨੀਆਂ ਅਨੁਸਾਰ ਅਗਲੇ 24 ਤੋਂ 48 ਘੰਟਿਆਂ ਦੌਰਾਨ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਧੂੜ ਭਰੀਆਂ ਹਵਾਵਾਂ ਜਾਂ ਗਰਜ਼-ਤੂਫ਼ਾਨ ਚੱਲ ਸਕਦਾ ਹੈ। ਇਸ ਦੇ ਨਾਲ ਹੀ ਗਰਜ ਦੇ ਨਾਲ-ਨਾਲ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮਾਨਸੂਨ ਐਕਟੀਵਿਟੀ (ਪ੍ਰੀ-ਮੌਨਸੂਨ ਐਕਟੀਵਿਟੀ) ਕਾਰਨ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ ਸਭ ਤੋਂ ਵੱਧ ਅਸਰ
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਅੰਬਾਲਾ, ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਰੋਹਤਕ, ਸੋਨੀਪਤ, ਪਾਣੀਪਤ ਅਤੇ ਗੁਰੂਗ੍ਰਾਮ ਵਰਗੇ ਉੱਤਰ ਅਤੇ ਮੱਧ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਮੌਸਮ ਦੇ ਇਸ ਬਦਲਾਅ ਦਾ ਸਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲੇਗਾ । ਦੱਖਣੀ ਅਤੇ ਪੱਛਮੀ ਹਰਿਆਣਾ ਦੇ ਜ਼ਿਲ੍ਹਿਆਂ (ਜਿਵੇਂ ਹਿਸਾਰ, ਸਿਰਸਾ, ਭਿਵਾਨੀ) ਵਿੱਚ ਧੂੜ ਭਰੀ ਹਨੇਰੀ ਦੇ ਨਾਲ-ਨਾਲ ਖਿੰਡੇ-ਪੁੰਡੇ ਮੀਂਹ ਪੈਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version