ਰੋਹਤਕ : ਹਰਿਆਣਾ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਸੂਬੇ ਦੀਆਂ ਜ਼ਿਆਦਾਤਰ ਨਦੀਆਂ, ਜਿਨ੍ਹਾਂ ਵਿੱਚ ਯਮੁਨਾ, ਘੱਗਰ, ਟਾਂਗਰੀ ਸ਼ਾਮਲ ਹਨ, ਉਫਾਨ ‘ਤੇ ਹਨ। ਇਸ ਦੌਰਾਨ, ਮੌਸਮ ਵਿਭਾਗ ਦਾ ਤਾਜ਼ਾ ਅਪਡੇਟ ਸਾਹਮਣੇ ਆਇਆ ਹੈ। ਕਈ ਪਿੰਡਾਂ ਵਿੱਚ ਪਾਣੀ ਘਰਾਂ ਵਿੱਚ ਵੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਰੋਹਤਕ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਾਵਧਾਨੀ ਦੇ ਉਪਾਅ ਕਰਨੇ ਸ਼ੁਰੂ ਕਰ ਦਿੱਤੇ ਹਨ।
ਇਸ ਦੇ ਨਾਲ ਹੀ ਜ਼ਿਲ੍ਹਾਂ ਪ੍ਰਸ਼ਾਸਨ ਨੇ ਰੋਹਤਕ ਜ਼ਿਲ੍ਹੇ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਹਨ। ਡੀ.ਐਮ. ਨੇ ਮੀਂਹ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਹੈ। ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।












