ਅਮਰੀਕਾ: ਅਮਰੀਕਾ ਦੇ ਐਰੀਜ਼ੋਨਾ ਦੇ ਪਹਾੜੀ ਇਲਾਕੇ ਵਿੱਚ ਇੱਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਨਾਲ ਉਸ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪਿਨਾਲ ਕਾਉਂਟੀ ਸ਼ੈਰਿਫ਼ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਇਹ ਹਾਦਸਾ ਬੀਤੀ ਸਵੇਰ 11 ਵਜੇ ਦੇ ਕਰੀਬ ਟੈਲੀਗ੍ਰਾਫ ਕੈਨਿਯਨ ਨੇੜੇ ਹੋਇਆ, ਜੋ ਕਿ ਫੀਨਿਕਸ ਤੋਂ ਲਗਭਗ 103 ਕਿਲੋਮੀਟਰ ਪੂਰਬ ਵਿੱਚ ਹੈ।
ਸ਼ੈਰਿਫ਼ ਦੇ ਦਫ਼ਤਰ ਦੇ ਅਨੁਸਾਰ, ਹੈਲੀਕਾਪਟਰ ਵਿੱਚ ਸਵਾਰ ਸਾਰੇ ਚਾਰ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ 59 ਸਾਲਾ ਪਾਇਲਟ, ਦੋ 21 ਸਾਲਾ ਔਰਤਾਂ ਅਤੇ ਇੱਕ ਹੋਰ 22 ਸਾਲਾ ਔਰਤ ਸ਼ਾਮਲ ਹੈ। ਫੈਡਰਲ ਏਵੀਏਸ਼ਨ ਐਡਮਿਿਨਸਟ੍ਰੇਸ਼ਨ ਅਤੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਹਾਦਸੇ ਦੀ ਜਾਂਚ ਕਰ ਰਹੇ ਹਨ।











