ਰਿਸ਼ੀਕੇਸ਼: ਉੱਤਰਾਖੰਡ ਦੇ ਰਿਸ਼ੀਕੇਸ਼ ਤੋਂ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਬੁੱਧਵਾਰ ਨੂੰ ਸ਼ਰਧਾ ਅਤੇ ਅਧਿਆਤਮਿਕ ਮਾਹੌਲ ਵਿਚਾਲੇ ਸ਼ੁਰੂ ਹੋਈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ ਹੇਠ ਸੰਗਤ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤਰੁਨਜੀਤ ਸਿੰਘ ਸੰਧੂ ਅਤੇ ਸਵਾਮੀ ਚਿਦਾਨੰਦ ਸਰਸਵਤੀ ਵੀ ਮੌਜੂਦ ਰਹੇ। “ਜੋ ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਉਠਿਆ। ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਸੰਗਤ ਦਾ ਸਵਾਗਤ ਕੀਤਾ ਅਤੇ ਅਰਦਾਸ ਤੋਂ ਬਾਅਦ ਯਾਤਰਾ ਦਲ ਰਵਾਨਾ ਕੀਤਾ ਗਿਆ।











