ਪਟਿਆਲਾ: ਘੱਗਰ ਦਰਿਆ ਦੇ ਕੈਚਮੈਂਟ ਏਰੀਆ ਵਿੱਚ ਭਾਰੀ ਮੀਂਹ ਦੇ ਕਾਰਨ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜਪੁਰਾ ਸਬ ਡਿਵੀਜ਼ਨ ਵਿੱਚ ਘੱਗਰ ਦੇ ਨੇੜੇ ਸਥਿਤ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦੇ ਹੋਏ ਹਾਈ ਅਲਰਟ ਜਾਰੀ ਕੀਤਾ ਹੈ।
ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਅਨੁਸਾਰ, ਪਿੰਡਾਂ ਸੰਜਰਪੁਰ, ਉਂਟਸਰ, ਦਰਬਾ, ਸਲੇਮਪੁਰ, ਸ਼ਮਸ਼ਪੁਰ, ਜੰਡਮਗੋਲੀ, ਹਰਪਾਲਾ, ਰਾਮਪੁਰ, ਸੌਂਟਾ, ਮਾਰੀਆ, ਕਪੂਰੀ, ਕਮਾਲਪੁਰ, ਸਰਾਲਾ ਕਲਾਂ, ਸਰਾਲਾ ਖੁਰਦ, ਕਾਮੀ ਖੁਰਦ, ਚਮਾਰੂ, ਲਾਛੜੂ ਖੁਰਦ, ਮਹਿਦੂਦਾ, ਮੰਜੋਲੀ, ਮਾਰੂ, ਜੰਬੋਮਾਜਰਾ, ਜਮੀਤਗੜ੍ਹ, ਮਹਿਮਦਪੁਰ ਅਤੇ ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਘੱਗਰ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ।
ਪ੍ਰਸ਼ਾਸਨ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਵੱਲ ਧਿਆਨ ਨਾ ਦਿਓ। ਸਿਰਫ਼ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਜੇਕਰ ਲੋੜ ਹੋਵੇ ਜਾਂ ਕਿਸੇ ਵੀ ਜਾਣਕਾਰੀ ਲਈ, ਰਾਜਪੁਰਾ ਹੜ੍ਹ ਕੰਟਰੋਲ ਰੂਮ ਨਾਲ 01762-224132 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।











