HomePunjabਬਰਨਾਲਾ ਨਗਰ ਕੌਂਸਲ ਚੋਣਾਂ ‘ਤੇ ਹਾਈਕੋਰਟ ਨੇ ਲਗਾਈ ਰੋਕ

ਬਰਨਾਲਾ ਨਗਰ ਕੌਂਸਲ ਚੋਣਾਂ ‘ਤੇ ਹਾਈਕੋਰਟ ਨੇ ਲਗਾਈ ਰੋਕ

ਬਰਨਾਲਾ : ਮਾਣਯੋਗ ਹਾਈਕੋਰਟ ਨੇ ਨਗਰ ਕੌਂਸਲ ਬਰਨਾਲਾ (Municipal Council Barnala) ਦੀਆਂ ਕੱਲ੍ਹ ਹੋਈਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ ਅਤੇ ਇਸ ਦੀ ਅਗਲੀ ਸੁਣਵਾਈ ਦੀ ਮਿਤੀ 31 ਅਕਤੂਬਰ 2023 ਤੈਅ ਕੀਤੀ ਹੈ। ਨਗਰ ਕੌਂਸਲ ਦੀ ਪ੍ਰਧਾਨਗੀ ਦਾ ਮਸਲਾ ਉਦੋਂ ਸ਼ੁਰੂ ਹੋਇਆ ਜਦੋਂ ਸਥਾਨਕ ਸਰਕਾਰਾਂ ਨੇ ਨਗਰ ਕੌਂਸਲ ਬਰਨਾਲਾ ਦੇ ਤਤਕਾਲੀ ਚੇਅਰਮੈਨ ਗੁਰਜੀਤ ਸਿੰਘ ਰਾਮਾਂਵਾਸੀਆਂ ਨੂੰ 10 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਲਈ ਮਾਨਯੋਗ ਰਾਜਪਾਲ ਨੂੰ ਸਿਫਾਰਿਸ਼ ਕੀਤੀ ਸੀ। ਰਾਜਪਾਲ ਨੇ ਉਨ੍ਹਾਂ ਨੂੰ ਚੇਅਰਮੈਨ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ।

ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਬਰਨਾਲਾ ਦੇ ਨਵੇਂ ਚੇਅਰਮੈਨ ਦੀ ਚੋਣ ਦੇ ਹੁਕਮ ਜਾਰੀ ਕੀਤੇ ਗਏ। ਐਸ.ਡੀ.ਐਮ ਬਰਨਾਲਾ ਨੇ 17 ਅਕਤੂਬਰ ਨੂੰ ਸਵੇਰੇ 11 ਵਜੇ ਨਗਰ ਕੌਂਸਲ ਬਰਨਾਲਾ ਵਿੱਚ ਚੇਅਰਮੈਨ ਦੀ ਚੋਣ ਕਰਵਾਈ ਸੀ। ਸਵੇਰੇ ਹੋਈ ਮੀਟਿੰਗ ਵਿੱਚ 18 ਕੌਂਸਲਰਾਂ ਨੇ ਸ਼ਮੂਲੀਅਤ ਕੀਤੀ ਅਤੇ ਕੌਂਸਲਰ ਰੁਪਿੰਦਰ ਸਿੰਘ ਬੰਟੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣ ਲਿਆ। ਗੁਰਜੀਤ ਸਿੰਘ ਰਾਮਾਂਵਾਸੀਆ ਨੇ ਇਨ੍ਹਾਂ ਫ਼ੈਸਲਿਆਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਰਾਮਾਂਵਾਸੀਆਂ ਅਤੇ ਬਲਾਕ ਕਾਂਗਰਸ ਪ੍ਰਧਾਨ ਮਹੇਸ਼ ਲੋਟਾ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਨੇ ਇਸ ਰਿੱਟ ‘ਤੇ ਫ਼ੈਸਲਾ ਸੁਣਾਉਂਦੇ ਹੋਏ ਅੱਜ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ ਅਤੇ ਅਗਲੀ ਸੁਣਵਾਈ 31 ਅਕਤੂਬਰ ਨੂੰ ਤੈਅ ਕੀਤੀ ਹੈ। ਵਰਨਣਯੋਗ ਹੈ ਕਿ ਹਾਈਕੋਰਟ ਦੇ ਇਸ ਫ਼ੈਸਲੇ ਕਾਰਨ ਅੱਜ ਨਗਰ ਕੌਂਸਲ ਵਿੱਚ ਕੋਈ ਚੇਅਰਮੈਨ ਨਹੀਂ ਹੈ। ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਨਗਰ ਕੌਂਸਲ ਚੇਅਰਮੈਨ ਦੀ ਕੁਰਸੀ ‘ਤੇ ਕੌਣ ਬੈਠੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments