Homeਪੰਜਾਬਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਬੰਧੀ ਪੰਜਾਬ ਸਰਕਾਰ...

ਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਇਹ ਪਟੀਸ਼ਨ ਮਜੀਠੀਆ ਨੇ ਅੰਮ੍ਰਿਤਸਰ ਵਿਜੀਲੈਂਸ ਦੀ ਉਸ ਐਫ.ਆਈ.ਆਰ. ਸਬੰਧੀ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ‘ਤੇ ਜਾਂਚ ਵਿੱਚ ਦਖਲ ਦੇਣ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਸਰ ਵਿੱਚ ਛਾਪੇਮਾਰੀ ਦੌਰਾਨ ਮਜੀਠੀਆ ਨੇ ਟੀਮ ਨੂੰ ਜਾਂਚ ਕਰਨ ਤੋਂ ਰੋਕਿਆ ਸੀ।

ਇਸ ਘਟਨਾ ਸਬੰਧੀ 31 ਜੁਲਾਈ ਨੂੰ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਇਸ ਸਬੰਧੀ ਮਜੀਠੀਆ ਨੇ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਵਿੱਚ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਹੁਣ 23 ਸਤੰਬਰ ਨੂੰ ਤੈਅ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments